ਉਤਰਾਖੰਡ 'ਚ ਰੁਦਰਪ੍ਰਯਾਗ ਤੋਂ ਕਰੀਬ 5 ਕਿਲੋਮੀਟਰ ਦੂਰ ਬਦਰੀਨਾਥ ਹਾਈਵੇ 'ਤੇ ਇਕ ਟੈਂਪੂ ਟਰੈਵਲਰ ਅਲਕਨੰਦਾ ਨਦੀ 'ਚ ਡਿਗਿਆ। ਜਿਸ ਵਿੱਚ 25 ਵਿੱਚੋਂ 10 ਲੋਕਾਂ ਦੀ ਮੌਤ ਹੋ ਗਈ ਸੀ। 15 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ 'ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਹਾਈਵੇਅ 'ਤੇ ਪਿੰਡ ਕਰੌਲੀ ਨੇੜੇ ਦੇ ਵਾਪਰਿਆ।
ਬਚਾਅ ਕਾਰਜ ਜਾਰੀ
ਜਾਣਕਾਰੀ ਅਨੁਸਾਰ ਪਿੰਡ ਵਾਸੀਆਂ, ਪੁਲਿਸ, ਪ੍ਰਸ਼ਾਸਨ, DDRF, NDRF ਦੀਆਂ ਟੀਮਾਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। SP ਰੁਦਰਪ੍ਰਯਾਗ ਡਾਕਟਰ ਵੈਸ਼ਾਖਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਟੈਂਪੂ ਟਰੈਵਲਰ ਦੇ ਨਦੀ ਵਿੱਚ ਡਿੱਗਣ ਦੀ ਸੂਚਨਾ ਮਿਲੀ ਸੀ। ਹਾਦਸੇ 'ਚ ਪ੍ਰਭਾਵਿਤ ਸਾਰੇ ਲੋਕਾਂ ਨੂੰ ਨਦੀ 'ਚੋਂ ਬਚਾ ਲਿਆ ਗਿਆ ਹੈ। ਇਨ੍ਹਾਂ 'ਚੋਂ 15 ਯਾਤਰੀਆਂ ਨੂੰ ਹਸਪਤਾਲ ਭੇਜਿਆ ਗਿਆ, ਜਿਨ੍ਹਾਂ ਦੀ ਹਾਲਤ ਨਾਜ਼ੁਕ ਪਰ ਖਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਧਾਮੀ ਹਾਦਸੇ ਦੀ ਰਿਪੋਰਟ ਦਿੱਤੀ ਗਈ ਹੈ।
ਸੀਐਮ ਧਾਮੀ ਨੇ ਪ੍ਰਗਟਾਇਆ ਦੁਖ
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ਦੀ ਜਾਣਕਾਰੀ ਲਈ। ਐਕਸ 'ਤੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਨਾਲ ਹੀ ਅਧਿਕਾਰੀਆਂ ਨੂੰ ਜ਼ਖਮੀਆਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਾਦਸੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਹਨ। ਡਰਾਈਵਰ ਦੀ ਲਾਪਰਵਾਹੀ ਕਾਰਨ ਹਾਦਸਾ ਵਾਪਰਨ 'ਤੇ ਸਖ਼ਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਹੌਂਸਲਾ ਰੱਖਣ ਦੀ ਅਪੀਲ ਕੀਤੀ।
ਜ਼ਖਮੀਆਂ ਨੂੰ ਹੈਲੀਕਾਪਟਰ ਰਾਹੀਂ ਲਿਜਾਇਆ ਗਿਆ
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੇ ਸਭ ਤੋਂ ਪਹਿਲਾਂ ਆਪਣੇ ਪੱਧਰ 'ਤੇ ਬਚਾਅ ਮੁਹਿੰਮ ਚਲਾਈ ਅਤੇ ਟਰੈਵਲਰ 'ਚੋਂ ਲੋਕਾਂ ਨੂੰ ਕੱਢ ਕੇ ਸੜਕ 'ਤੇ ਪਹੁੰਚਾਇਆ। ਇਸ ਤੋਂ ਬਾਅਦ ਜ਼ਖਮੀਆਂ ਨੂੰ ਹੈਲੀਕਾਪਟਰ ਰਾਹੀਂ ਹਾਇਰ ਸੈਂਟਰ ਗੁਪਤਕਾਸ਼ੀ ਲਿਜਾਇਆ ਗਿਆ। ਜਿੱਥੋਂ 4 ਜ਼ਖਮੀਆਂ ਨੂੰ ਏਮਜ਼ ਰੈਫਰ ਕਰ ਦਿੱਤਾ ਗਿਆ ਹੈ। ਸੜਕ 'ਤੇ ਕੰਮ ਕਰ ਰਹੇ ਤਿੰਨ ਮਜ਼ਦੂਰਾਂ ਨੇ ਲੋਕਾਂ ਨੂੰ ਬਚਾਉਣ ਲਈ ਨਦੀ 'ਚ ਛਾਲ ਮਾਰ ਦਿੱਤੀ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ।