ਯੂ ਪੀ ਦੇ ਗਾਜ਼ੀਆਬਾਦ ਸਥਿਤ ਉਦਯੋਗਿਕ ਖੇਤਰ ਵਿੱਚ ਇੱਕ ਕੰਪਨੀ ਵਿੱਚ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਮੌਕੇ ਉਤੇ ਪਹੁੰਚੀਆਂ ਪਰ ਇਸ ਦੇ ਬਾਵਜੂਦ ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ। ਇਹ ਅੱਗ ਐਤਵਾਰ ਰਾਤ ਕਰੀਬ 10 ਵਜੇ ਲੱਗੀ।
ਸਾਰੀ ਰਾਤ ਧਮਾਕਿਆਂ ਦੀ ਆਵਾਜ਼ ਆਉਂਦੀ ਰਹੀ
ਦੱਸਿਆ ਜਾ ਰਿਹਾ ਹੈ ਕਿ ਫੈਕਟਰੀ 'ਚ ਕੂਲਿੰਗ ਟਾਵਰ ਦੇ ਵੱਖ-ਵੱਖ ਹਿੱਸੇ ਬਣਾਏ ਜਾਂਦੇ ਹਨ। ਫੈਕਟਰੀ ਵਿੱਚ ਕੈਮੀਕਲ ਨਾਲ ਭਰੇ ਡਰੰਮ ਰੱਖੇ ਹੋਏ ਸਨ, ਜਿਸ ਕਾਰਨ ਰਾਤ ਭਰ ਫੈਕਟਰੀ ਵਿੱਚੋਂ ਧਮਾਕਿਆਂ ਦੀਆਂ ਆਵਾਜ਼ਾਂ ਆਉਂਦੀਆਂ ਰਹੀਆਂ ਅਤੇ ਫਾਇਰ ਬ੍ਰਿਗੇਡ ਨੂੰ ਵੀ ਅੱਗ ਬੁਝਾਉਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਅੱਗ ਕਿਵੇਂ ਲੱਗੀ ਇਸ ਬਾਰੇ ਫਿਲਹਾਲ ਪਤਾ ਨਹੀਂ ਲੱਗ ਸਕਿਆ
ਫ਼ਿਲਹਾਲ ਫ਼ੈਕਟਰੀ ਵਿੱਚ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫੈਕਟਰੀ ਵਿੱਚ 4 ਵੱਖ-ਵੱਖ ਪਲਾਂਟ ਹਨ ਅਤੇ 700 ਲੋਕ ਕੰਮ ਕਰਦੇ ਹਨ। ਐਤਵਾਰ ਨੂੰ 4 ਵਿੱਚੋਂ 3 ਪਲਾਂਟ ਬੰਦ ਸਨ ਅਤੇ ਸਿਰਫ਼ ਇੱਕ ਵਿੱਚ ਕੰਮ ਚੱਲ ਰਿਹਾ ਸੀ। ਅਜੇ ਤੱਕ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਫੈਕਟਰੀ ਵਿੱਚ ਅੱਗ ਬੁਝਾਉਣ ਦਾ ਕੋਈ ਪ੍ਰਬੰਧ ਨਹੀਂ ਸੀ
ਦੱਸਿਆ ਜਾ ਰਿਹਾ ਹੈ ਕਿ ਫੈਕਟਰੀ 'ਚ ਅੱਗ ਬੁਝਾਉਣ ਦਾ ਕੋਈ ਪ੍ਰਬੰਧ ਨਹੀਂ ਸੀ। ਕਿਉਂਕਿ ਫੈਕਟਰੀ 'ਚ ਅੱਗ ਲੱਗਣ ਤੋਂ ਬਾਅਦ ਸੁਰੱਖਿਆ ਗਾਰਡ ਨੇ ਇਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ।