ਆਸਟ੍ਰੇਲੀਆ ਦੇ ਸਿਡਨੀ 'ਚ ਅੱਤਵਾਦੀ ਹਮਲਾ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿਡਨੀ ਦੇ ਇੱਕ ਮਾਲ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ ਹੈ। ਅੱਤਵਾਦੀ ਹਮਲੇ 'ਚ ਹੁਣ ਤੱਕ ਚਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਕਿੰਨੇ ਲੋਕਾਂ ਦੀ ਮੌਤ ਹੋਈ ਹੈ, ਇਸ ਬਾਰੇ ਪੂਰੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।
ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਦੁਕਾਨਾਂ ਵਿੱਚ ਲੁਕ ਗਏ
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਕ ਲੜਕੀ ਨੇ ਆਪਣੇ ਮਾਤਾ-ਪਿਤਾ ਨੂੰ ਭੇਜੇ ਸੰਦੇਸ਼ 'ਚ ਇਸ ਘਟਨਾ ਬਾਰੇ ਦੱਸਿਆ। ਜਿਸ ਵਿੱਚ ਲਿਖਿਆ ਸੀ ਕਿ ਉਸ ਨੇ ਗੋਲੀਆਂ ਦੀ ਆਵਾਜ਼ ਸੁਣੀ ਸੀ ਅਤੇ ਆਪਣੀ ਜਾਨ ਬਚਾਉਣ ਲਈ ਇੱਕ ਸ਼ੋਅਰੂਮ ਵਿੱਚ ਲੁਕੀ ਹੋਈ ਸੀ। ਘਟਨਾ ਤੋਂ ਬਾਅਦ ਮਾਲ ਦੇ ਅੰਦਰ ਮੌਜੂਦ ਹੋਰ ਦੁਕਾਨਦਾਰਾਂ ਨੇ ਵੀ ਲੋਕਾਂ ਦੀ ਜਾਨ ਬਚਾਉਣ ਲਈ ਆਪਣੇ ਸ਼ਟਰ ਬੰਦ ਕਰ ਦਿੱਤੇ।
ਪੁਲਿਸ ਨੇ ਲੋਕਾਂ ਨੂੰ ਰੈਸਕਿਊ ਕਰਨਾ ਸ਼ੁਰੂ ਕਰ ਦਿੱਤਾ
ਅੱਤਵਾਦੀ ਹਮਲੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਹਰ ਪਾਸੇ ਭੱਜਣ ਲੱਗੇ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਲ 'ਚ ਫਸੇ ਹਜ਼ਾਰਾਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਕਈ ਹੋਰ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।