ਲਸ਼ਕਰ-ਏ-ਤੋਇਬਾ ਦੇ ਦੋਵੇਂ ਅੱਤਵਾਦੀਆਂ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਅੱਤਵਾਦੀਆਂ ਨੂੰ 10 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਨ੍ਹਾਂ ਅੱਤਵਾਦੀਆਂ ਦਾ ਮਕਸਦ ਤਿਉਹਾਰ ਦੇ ਮੌਕੇ 'ਤੇ ਪੰਜਾਬ 'ਚ ਦਹਿਸ਼ਤ ਫੈਲਾਉਣਾ ਸੀ। ਪਰ ਇਸ ਤੋਂ ਪਹਿਲਾਂ ਹੀ ਸਟੇਟ ਆਪ੍ਰੇਸ਼ਨ ਸੈੱਲ ਨੇ ਦੋਵਾਂ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ।
ਤੁਹਾਨੂੰ ਦੱਸ ਦੇਈਏ ਕਿ ਸਟੇਟ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਲਸ਼ਕਰ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜੰਮੂ-ਕਸ਼ਮੀਰ ਦੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਫੜੇ ਗਏ ਅੱਤਵਾਦੀਆਂ ਕੋਲੋਂ 2 ਆਈਈਡੀ, 2 ਹੈਂਡ ਗਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵਿੱਟਰ 'ਤੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ - ਅੱਤਵਾਦੀ ਮਾਡਿਊਲ ਨੂੰ ਲਸ਼ਕਰ-ਏ-ਤੋਇਬਾ ਦੇ ਸਰਗਰਮ ਮੈਂਬਰ ਫਿਰਦੌਸ ਅਹਿਮਦ ਭੱਟ ਦੁਆਰਾ ਹੈਂਡਲ ਕੀਤਾ ਜਾਂਦਾ ਹੈ।