ਖ਼ਬਰਿਸਤਾਨ ਨੈੱਟਵਰਕ: ਥਾਈਲੈਂਡ ਦੀ ਅਦਾਲਤ ਨੇ ਆਪਣੇ ਦੇਸ਼ ਦੇ ਪ੍ਰਧਾਨ ਮੰਤਰੀ ਪੈਟੋਂਗਟਾਰਨ ਸ਼ਿਨਾਵਾਤਰਾ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਕੰਬੋਡੀਆ ਦੇ ਨੇਤਾ ਹੁਨ ਸੇਨ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਸੀ ਅਤੇ ਆਪਣੇ ਹੀ ਥਾਈ ਫੌਜ ਦੇ ਕਮਾਂਡਰ ਦੀ ਆਲੋਚਨਾ ਕੀਤੀ ਸੀ। ਜਿਸ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਦੇ ਬਿਆਨ ਨਾਲ ਪੂਰਾ ਦੇਸ਼ ਨਾਰਾਜ਼
ਇਸ ਗੱਲਬਾਤ ਦੇ ਲੀਕ ਹੋਣ ਕਾਰਨ ਪੂਰੇ ਦੇਸ਼ ਗੁੱਸੇ 'ਚ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਸ਼ਿਕਾਇਤ ਦੀ ਜਾਂਚ ਕੀਤੀ ਜਾਵੇਗੀ। ਜੇਕਰ ਉਹ ਦੋਸ਼ੀ ਪਾਈ ਜਾਂਦੀ ਹੈ, ਤਾਂ ਉਨ੍ਹਾਂ ਨੂੰ ਹਮੇਸ਼ਾ ਲਈ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਵਿਰੁੱਧ ਨੈਤਿਕਤਾ ਦੀ ਉਲੰਘਣਾ ਦੇ ਮਾਮਲੇ ਨੂੰ ਸਵੀਕਾਰ ਕਰ ਲਿਆ ਹੈ ਅਤੇ ਹੁਣ ਉਹ ਜਾਂਚ ਪੂਰੀ ਹੋਣ ਤੱਕ ਪ੍ਰਧਾਨ ਮੰਤਰੀ ਵਜੋਂ ਕੰਮ ਨਹੀਂ ਕਰ ਸਕਣਗੇ। ਜਦੋਂ ਤੱਕ ਇਸ ਮਾਮਲੇ 'ਤੇ ਅੰਤਿਮ ਫੈਸਲਾ ਨਹੀਂ ਲਿਆ ਜਾਂਦਾ, ਉਪ ਪ੍ਰਧਾਨ ਮੰਤਰੀ ਫੁਮਥਮ ਵੇਚਾਇਆਚਾਈ ਹੀ ਸਰਕਾਰ ਚਲਾਉਣਗੇ।