ਜਲੰਧਰ ਵਿਚ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜੋ ਕਿ ਲੰਬਾ ਪਿੰਡ ਚੌਕ ਨੇੜੇ ਫਲਾਈਓਵਰ 'ਤੇ ਵਾਪਰਿਆ। ਜਾਣਕਾਰੀ ਅਨੁਸਾਰ ਕਰਤਾਰ ਬੱਸ ਸਰਵਿਸ ਦੀ ਇੱਕ ਬੱਸ ਥਾਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮਹਿੰਦਰਾ ਕੰਪਨੀ ਦੀ ਥਾਰ ਗੱਡੀ ਮੌਕੇ 'ਤੇ ਹੀ ਪਲਟ ਗਈ, ਜਿਸ ਕਾਰਨ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ।
ਜਾਨੀ ਨੁਕਸਾਨ ਤੋਂ ਬਚਾਅ
ਸੜਕ ਸੁਰੱਖਿਆ ਬਲ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਥਾਰ ਨੂੰ ਸਿੱਧਾ ਸਾਈਡ 'ਤੇ ਕੀਤਾ ਅਤੇ ਆਵਾਜਾਈ ਦੁਬਾਰਾ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਥਾਰ ਵਿੱਚ ਸਵਾਰ ਸਨ ਦੋ ਭਰਾ
ਦੋ ਭਰਾ ਥਾਰ ਵਿੱਚ ਸਵਾਰ ਸਨ। ਇਸ ਹਾਦਸੇ ਵਿੱਚ ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਆਸ-ਪਾਸ ਦੇ ਲੋਕਾਂ ਅਤੇ ਸੜਕ ਸੁਰੱਖਿਆ ਬਲ ਦੇ ਜਵਾਨਾਂ ਦੀ ਮਦਦ ਨਾਲ ਥਾਰ 'ਤੇ ਸਵਾਰ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਭੇਜਿਆ ਗਿਆ ਹੈ। ਰਾਮਾ ਮੰਡੀ ਥਾਣੇ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।