ਖਬਰਿਸਤਾਨ ਨੈੱਟਵਰਕ, ਜਲੰਧਰ: ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਤਿਉਹਾਰਾਂ ਦੇ ਸੀਜ਼ਨ 'ਚ ਵੱਡੀ ਰਾਹਤ ਦਿੱਤੀ ਹੈ। ਦਸੱਦੀਏ ਕਿ ਸਰਕਾਰ ਨੇ ਉੱਜਵਲਾ ਯੋਜਨਾ ਵਿੱਚ ਦਿੱਤੀ ਜਾਣ ਵਾਲੀ ਸਬਸਿਡੀ ਵਿੱਚ ਵਾਧਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਸ ਸਕੀਮ ਤਹਿਤ 200 ਰੁਪਏ ਸਬਸਿਡੀ ਦਿੱਤੀ ਜਾਂਦੀ ਸੀ, ਹੁਣ ਸਰਕਾਰ ਨੇ ਸਬਸਿਡੀ ਵਧਾ ਕੇ 300 ਰੁਪਏ ਕਰ ਦਿੱਤੀ ਹੈ।
ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਇਹ ਲਾਭ ਮਿਲੇਗਾ। ਇਸ ਤਰ੍ਹਾਂ ਸਿਲੰਡਰ ਦੀ ਕੀਮਤ ਹੁਣ 603 ਰੁਪਏ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਸਰਕਾਰ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਗੈਸ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਦੇ ਰਹੀ ਸੀ। ਹੁਣ ਇਸ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਕੁੱਲ ਨਵੀਂ ਸਬਸਿਡੀ 300 ਰੁਪਏ ਹੋ ਗਈ ਹੈ।
ਇਸ ਤੋਂ ਪਹਿਲਾਂ, 30 ਅਗਸਤ, 2023 ਨੂੰ ਹੋਈ ਕੈਬਨਿਟ ਮੀਟਿੰਗ ਵਿੱਚ, ਸਰਕਾਰ ਨੇ ਘਰੇਲੂ ਐਲਪੀਜੀ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦਿੱਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਮੌਜੂਦਾ ਸਬਸਿਡੀ ਵਧਾ ਦਿੱਤੀ ਹੈ।
ਗੈਸ ਅਤੇ ਸਟੋਵ ਮੁਫ਼ਤ ਵਿੱਚ ਉਪਲਬਧ
ਤੁਹਾਨੂੰ ਦੱਸ ਦੇਈਏ ਕਿ ਉੱਜਵਲਾ ਯੋਜਨਾ ਮਈ 2016 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਨਵੇਂ ਕੁਨੈਕਸ਼ਨ ਪੂਰੀ ਤਰ੍ਹਾਂ ਮੁਫਤ ਹੋਣਗੇ। ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਸਰਕਾਰ ਵਿੱਤੀ ਸਾਲ 2024 ਵਿੱਚ 7,680 ਕਰੋੜ ਰੁਪਏ ਦੀ ਵਾਧੂ ਐਲਪੀਜੀ ਸਬਸਿਡੀ ਦਾ ਬੋਝ ਝੱਲੇਗੀ।