ਪੰਜਾਬ ਸਰਕਾਰ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਤਹਿਤ 43 ਸੇਵਾਵਾਂ ਦੀ ਡੋਰ ਸਟੈੱਪ ਡਿਲੀਵਰੀ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਹ ਜਾਣਕਾਰੀ ਅੱਜ ਚੰਡੀਗੜ੍ਹ ਤੋਂ ਪ੍ਰੈੱਸ ਕਾਨਫਰੰਸ ਕਰਦਿਆਂ ਆਪ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸਾਂਝੀ ਕੀਤੀ।ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰਿਮੋ ਅਰਵਿੰਦ ਕੇਜਰੀਵਾਲ ਭਲਕੇ 10 ਦਸੰਬਰ 2023 ਨੂੰ ਕਰਨਗੇ।
ਇਸ ਸਬੰਧੀ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ ਉਤੇ ਅਪੁਆਇੰਟਮੈਂਟ ਬੁੱਕ ਕਰਵਾਈ ਜਾ ਸਕਦੀ ਹੈ। ਹੁਣ ਲੋਕ ਘਰ ਬੈਠੇ ਹੀ ਜਨਮ, ਮੌਤ ਸਰਟੀਫਿਕੇਟ ਤੇ ਇਨਕਮ ਸਬੰਧੀ ਸਰਟੀਫਿਕੇਟ ਬਣਾ ਸਕਦੇ ਹਨ। ਇਸ ਸਹੂਲਤ ਲਈ ਮਾਮੂਲੀ ਫੀਸ ਲਈ ਜਾਵੇਗੀ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਸਾਂਝ ਕੇਂਦਰ ਤੇ ਸੁਵਿਧਾ ਕੇਂਦਰ ਚੱਲਦੇ ਰਹਿਣਗੇ।