ਅੰਮ੍ਰਿਤਸਰ ਦੇ ਥਾਣਾ ਡੀ ਡਵੀਜ਼ਨ ਤੋਂ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤਕਰਤਾ ਪੂਜਾ ਅਰੋੜਾ ਨੇ ਆਪਣੀ ਸੱਸ ਅਤੇ ਉਸ ਦੇ ਭਰਾ ਅਤੇ ਭਰਜਾਈ ਦੇ ਖਿਲਾਫ ਧਾਰਾ 354 ਦੇ ਤਹਿਤ 113 ਐੱਫਆਈਆਰ ਦਰਜ ਕਰਵਾਈ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਜਦੋਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਸ਼ਿਕਾਇਤਕਰਤਾ ਵੱਲੋਂ ਗ੍ਰਿਫ਼ਤਾਰੀ ਦੀ ਵੀਡੀਓ ਬਣਾਈ ਗਈ। ਪੀੜਤ ਦਾ ਕਹਿਣਾ ਹੈ ਕਿ ਐਸਐਚਓ ਨੇ ਰਿਸ਼ਵਤ ਲੈ ਕੇ ਦੋਸ਼ੀਆਂ ਨੂੰ ਛੱਡ ਦਿੱਤਾ ਹੈ ।
ਪੁਲਿਸ ਨੇ ਦੇਰ ਰਾਤ ਤਿੰਨਾਂ ਦੋਸ਼ੀਆਂ ਨੂੰ ਬਿਨਾਂ ਜ਼ਮਾਨਤ ਦੇ ਰਿਹਾਅ ਕਰ ਦਿੱਤਾ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਪੂਜਾ ਅਰੋੜਾ ਨੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ।
ਕੁੱਟਮਾਰ ਦੇ ਲਾਏ ਦੋਸ਼
ਥਾਣੇ ਦੇ ਬਾਹਰ ਹੰਗਾਮਾ ਕਰਦੇ ਹੋਏ ਸ਼ਿਕਾਇਤਕਰਤਾ ਪੂਜਾ ਅਰੋੜਾ ਨੇ ਦੱਸਿਆ ਕਿ ਉਸ ਦੀ ਸੱਸ ਅਤੇ ਉਸ ਦੇ ਪਰਿਵਾਰਕ ਮੈਂਬਰ ਉਸ ਨਾਲ ਝਗੜਾ ਕਰਦੇ ਹਨ, ਜਿਸ ਕਾਰਨ ਉਹ ਆਪਣੇ ਪਤੀ ਅਤੇ 9 ਮਹੀਨਿਆਂ ਦੇ ਛੋਟੇ ਬੱਚੇ ਤੋਂ ਵੱਖ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਬੱਚੇ ਨੂੰ ਮਿਲਣ ਆਪਣੀ ਸੱਸ ਦੇ ਘਰ ਗਈ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ।
ਜਿਸ ਤੋਂ ਬਾਅਦ ਪੀੜਤਾ ਨੇ ਪੁਲਿਸ ਕੋਲ ਸ਼ਿਕਾਇਤ ਕਰਕੇ ਅਦਾਲਤ ਦਾ ਰੁਖ ਕੀਤਾ , ਪੁਲਿਸ ਨੇ ਸੱਸ ਅਤੇ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਧਾਰਾ 354 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮੁਲਜ਼ਮ ਨੂੰ ਬਿਨਾਂ ਜ਼ਮਾਨਤ ਭੇਜ ਦਿੱਤਾ ਗਿਆ
ਅੱਗੇ ਬੋਲਦਿਆਂ ਪੂਜਾ ਅਰੋੜਾ ਨੇ ਦੱਸਿਆ ਕਿ ਉਸ ਦੀ ਸੱਸ, ਸਹੁਰਾ ਅਤੇ ਨਣਾਨ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜਿਸ ਦੀ ਉਸ ਕੋਲ ਇੱਕ ਵੀਡੀਓ ਵੀ ਹੈ। ਪਰ ਅੱਜ ਦੇਰ ਰਾਤ ਪੁਲਿਸ ਮੁਲਾਜ਼ਮਾਂ ਨੇ ਇੱਕ ਪੱਤਰਕਾਰ ਦੇ ਨਾਂ 'ਤੇ ਰਿਸ਼ਵਤ ਲੈ ਲਈ। ਗ੍ਰਿਫਤਾਰ ਕੀਤੇ ਗਏ ਤਿੰਨਾਂ ਨੂੰ ਬਿਨਾਂ ਜ਼ਮਾਨਤ ਦੇ ਘਰ ਭੇਜ ਦਿੱਤਾ ਗਿਆ, ਜਿਸ ਤੋਂ ਬਾਅਦ ਹੁਣ ਉਹ ਮੀਡੀਆ ਰਾਹੀਂ ਪੁਲਿਸ ਕਮਿਸ਼ਨਰ ਤੋਂ ਇਨਸਾਫ ਦੀ ਮੰਗ ਕਰ ਰਹੀ ਹੈ।