ਖਬਰਿਸਤਾਨ ਨੈੱਟਵਰਕ ਅੰਮ੍ਰਿਤਸਰ - ਅਜਨਾਲਾ ਦੀ ਦਾਣਾ ਮੰਡੀ 'ਚ ਅੱਜ ਸਵੇਰੇ ਭੇਦਭਰੇ ਹਾਲਾਤਾਂ ਵਿਚ ਕਤਲ ਕਰ ਕੇ ਸੁੱਟੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਸਬੰਧੀ ਪੁਲਸ ਨੂੰ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ ਉਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤੇ ਲਾਸ਼ ਨੂੰ ਕਬਜੇ ਵਿਚ ਲੈ ਲਿਆ, ਉਪਰੰਤ ਪੋਸਟਮਾਰਟਮ ਲਈ ਭੇਜ ਦਿੱਤਾ।
ਪਰਿਵਾਰਕ ਮੈਂਬਰਾਂ ਦਾ ਬਿਆਨ
ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਦੇ ਲੜਕੇ ਦਾ ਕਤਲ ਕੀਤਾ ਗਿਆ ਹੈ। ਉਸ ਦੇ ਸਰੀਰ ਉਤੇ ਸੱਟਾਂ ਦੇ ਨਿਸ਼ਾਨ ਸਨ ਤੇ ਲਾਸ਼ ਦੇ ਨੇੜੇ ਤੋਂ ਚਾਕੂ ਵੀ ਮਿਲਿਆ ਹੈ। ਉਨਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।
ਕੀ ਕਹਿਣੈ ਪੁਲਸ ਦਾ
ਇਸ ਸਬੰਧੀ ਪੁਲਸ ਦਾ ਕਹਿਣਾ ਹੈ ਕਿ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਨਾਂ ਪ੍ਰਦੀਪ ਮਹਾਜਨ ਹੈ ਤੇ ਉਕਤ ਨੌਜਵਾਨ ਅਜਨਾਲਾ ਦੇ ਨੇੜੇ ਹਲਵਾਈ ਦੀ ਦੁਕਾਨ ਕਰਦਾ ਸੀ, ਜਿਸ ਦੀ ਲਾਸ਼ ਬਰਾਮਦ ਹੋਈ ਹੈ, ਉਸ ਦੇ ਸੱਟਾਂ ਲੱਗੀਆਂ ਸਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਸਾਂ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕੀਤਾ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।