ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਮਹਾਰਾਸ਼ਟਰ ਦੇ ਰਹਿਣ ਵਾਲੇ ਦੀਪਕ ਸ਼੍ਰੀਮੰਤ ਵਜੋਂ ਹੋਈ ਹੈ। ਮੁਲਜ਼ਮ ਨੇ 1 ਮਾਰਚ ਨੂੰ ਚੰਨੀ ਤੋਂ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਨਾ ਦੇਣ 'ਤੇ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਸੀ।
2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ
ਮੁਲਜ਼ਮ ਨੇ ਸਾਬਕਾ ਮੁੱਖ ਮੰਤਰੀ ਚੰਨੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ। ਇਸ ਦੇ ਨਾਲ ਹੀ ਉਸ ਨੇ ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਗੱਲ ਕਹੀ ਸੀ। ਇਸ ਦੇ ਜਵਾਬ 'ਚ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ 2 ਕਰੋੜ ਰੁਪਏ ਨਹੀਂ ਹਨ।
ਡੀਜੀਪੀ ਨੂੰ ਦਿੱਤੀ ਸ਼ਿਕਾਇਤ
ਇਸ ਧਮਕੀ ਤੋਂ ਬਾਅਦ ਚੰਨੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦਿੱਤੀ ਸੀ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੀ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਮੁੱਖ ਮੰਤਰੀ ਨਾਲ ਅਜਿਹਾ ਹੋ ਰਿਹਾ ਹੈ ਤਾਂ ਆਮ ਜਨਤਾ ਦਾ ਕੀ ਹੋਵੇਗਾ।