ਅਬੋਹਰ ‘ਚ ਸ਼ਹੀਦ ਊਧਮ ਸਿੰਘ ਦੇ ਬੁੱਤ ‘ਦੇ ਹੱਥ 'ਚ ਫੜੀ ਪਿਸਤੌਲ ਸਮਾਜ ਵਿਰੋਧੀ ਅਨਸਰਾਂ ਨੇ ਚੋਰੀ ਕਰ ਲਈ ਹੈ। ਇਸ ਘਟਨਾ ‘ਤੇ ਸ਼ਹਿਰ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡੂੰਘੇ ਰੋਸ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਸੂਚਨਾ ਮਿਲਦੇ ਹੀ ਥਾਣਾ ਸਿਟੀ 1 ਦੇ ਇੰਚਾਰਜ ਸੁਨੀਲ ਕੁਮਾਰ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ।
ਦੱਸ ਦੇਈਏ ਕਿ ਕਰੀਬ ਚਾਰ ਦਿਨ ਪਹਿਲਾਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਹੀਦ ਊਧਮ ਸਿੰਘ ਦਾ ਬੁੱਤ ਲੋਕ ਅਰਪਿਤ ਕੀਤਾ ਗਿਆ ਸੀ।