• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪਟਿਆਲਾ ਦੇ DC ਤੇ SSP ਨੇ ਮੰਡੀਆਂ ਦਾ ਕੀਤਾ ਦੌਰਾ, ਝੋਨੇ ਦੀ ਖਰੀਦ ਤੇ ਲਿਫ਼ਟਿੰਗ ਦਾ ਲਿਆ ਜਾਇਜ਼ਾ

10/27/2024 4:46:24 PM Gagan Walia     DC , SSP , Patiala, markets, reviewed , purchase , lifting , paddy,     ਪਟਿਆਲਾ ਦੇ DC ਤੇ SSP ਨੇ ਮੰਡੀਆਂ ਦਾ ਕੀਤਾ ਦੌਰਾ,  ਝੋਨੇ ਦੀ ਖਰੀਦ ਤੇ ਲਿਫ਼ਟਿੰਗ ਦਾ ਲਿਆ ਜਾਇਜ਼ਾ  

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਲਗਾਤਾਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6 ਲੱਖ 26 ਹਜ਼ਾਰ 757 ਮੀਟ੍ਰਿਕ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 5 ਲੱਖ 85 ਹਜ਼ਾਰ 705 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਬੀਤੇ ਇੱਕ ਦਿਨ 'ਚ ਹੀ 37 ਹਜ਼ਾਰ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਦੀ ਲਿਫ਼ਟਿੰਗ ਹੋ ਚੁੱਕੀ ਹੈ ਅਤੇ ਚੁਕਾਈ ਵਿਚ ਲਗਾਤਾਰ ਤੇਜੀ ਆ ਰਹੀ ਹੈ ਤੇ ਹੁਣ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਰੀਦੇ ਝੋਨੇ ਦੀ 100 ਫ਼ੀਸਦੀ 1213 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਤੇ ਕਿਸੇ ਵੀ ਖਰੀਦ ਏਜੰਸੀਆਂ ਵੱਲ ਕੋਈ ਬਕਾਇਆ ਨਹੀਂ ਹੈ।

ਡਿਪਟੀ ਕਮਿਸ਼ਨਰ ਤੇ SSP ਨੇ ਮੰਡੀ ਦਾ ਅਚਨਚੇਤ ਕੀਤਾ ਦੌਰਾ 

ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਨਾਭਾ ਮੰਡੀ ਦਾ ਅਚਨਚੇਤ ਦੌਰਾ ਕੀਤਾ ਤੇ ਇੱਥੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਖਰੀਦੇ ਝੋਨੇ ਦੀ ਲਿਫਟਿੰਗ 'ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਉਹ ਕਿਸੇ ਵੀ ਮੰਡੀ ਦਾ ਅਚਾਨਕ ਦੌਰਾ ਕਰਕੇ ਇਸੇ ਤਰ੍ਹਾਂ ਆਉਂਦੇ ਦਿਨਾਂ ਵਿੱਚ ਵੀ ਜਾਇਜ਼ਾ ਲੈਂਦੇ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ।

 

'DC','SSP','Patiala','markets','reviewed','purchase','lifting','paddy',''

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY