• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸਿਹਤ ਵਿਭਾਗ ਜਲੰਧਰ ਨੇ ਸਿਵਲ ਹਸਪਤਾਲ ਜਲੰਧਰ ਵਿਖੇ ਮਨਾਇਆ "ਵਿਸ਼ਵ ਦਿਲ ਦਿਵਸ", ਸਿਵਲ ਸਰਜਨ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ

9/30/2025 3:22:55 PM Gagan Walia     The Health Department , Jalandhar celebrated , World Heart Day, Civil Hospital in Jalandhar.    ਸਿਹਤ ਵਿਭਾਗ ਜਲੰਧਰ ਨੇ ਸਿਵਲ ਹਸਪਤਾਲ ਜਲੰਧਰ ਵਿਖੇ ਮਨਾਇਆ "ਵਿਸ਼ਵ ਦਿਲ ਦਿਵਸ", ਸਿਵਲ ਸਰਜਨ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ  

ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ (ਕਾਰਜਕਾਰੀ) ਡਾ. ਰਮਨ ਗੁਪਤਾ ਦੀ ਅਗਵਾਈ ਵਿੱਚ ਸੋਮਵਾਰ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ "ਵਿਸ਼ਵ ਦਿਲ ਦਿਵਸ" ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ ਵੱਲੋਂ ਦੱਸਿਆ ਗਿਆ ਕਿ ਇਲਾਜ ਲਈ ਆਏ ਹੋਏ ਮਰੀਜਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹੋਏ ਜਾਗਰੂਕਤਾ ਪੰਫਲੈਟ ਵੀ ਰੀਲੀਜ਼ ਕੀਤਾ ਗਿਆ। ਉਨ੍ਹਾਂ ਵੱਲੋਂ ਲੋਕਾਂ ਨੂੰ ਦਿਲ ਦੇ ਰੋਗਾਂ ਤੋਂ ਬਚਾਓ ਲਈ ਜਰੂਰੀ ਸੁਝਾਅ ਦਿੰਦੇ ਹੋਏ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ।

ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਹਰ ਸਾਲ 29 ਸਤੰਬਰ ਨੂੰ "ਵਿਸ਼ਵ ਦਿਲ ਦਿਵਸ" ਮਨਾਇਆ ਜਾਂਦਾ ਹੈ। ਇਸ ਸਾਲ, 2025, ਵਿਸ਼ਵ ਦਿਲ ਦਿਵਸ ਦਾ ਵਿਸ਼ਾ ਹੈ "ਇੱਕ ਵੀ ਬੀਟ (ਧੜਕਣ) ਨੂੰ ਮਿਸ ਨਾ ਕਰੋ (Don't Miss a Beat)"। ਇਹ ਥੀਮ ਦਿਲ ਦੀ ਸਿਹਤ ਵਿੱਚ ਨਿਰੰਤਰ ਚੌਕਸੀ ਦੀ ਮਹੱਤਤਾ 'ਤੇ ਜ਼ੋਰ ਦਿੰਦਾ ਹੈ, ਵਿਅਕਤੀਆਂ ਨੂੰ ਚਿਤਾਵਨੀ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰਕੇ, ਸਿਹਤਮੰਦ ਆਦਤਾਂ ਬਣਾਈ ਰੱਖ ਕੇ, ਨਿਯਮਤ ਜਾਂਚ-ਪੜਤਾਲ ਦਾ ਸਮਾਂ ਨਿਰਧਾਰਤ ਕਰਕੇ ਅਤੇ ਦਿਲ ਦੀ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਡਾਕਟਰੀ ਸਹਾਇਤਾ ਪ੍ਰਾਪਤ ਕਰਕੇ ਸਰਗਰਮ ਰਹਿਣ ਲਈ ਉਤਸ਼ਾਹਿਤ ਕਰਦਾ ਹੈ।

ਡਾ. ਗੁਪਤਾ ਨੇ ਦੱਸਿਆ ਕਿ ਦਿਲ ਦੀ ਸਿਹਤ ਨਾਲ ਕੋਈ ਲਾਪਰਵਾਹੀ ਨਹੀਂ ਕਰਨੀ ਚਾਹੀਦੀ। ਸਿਹਤ ਹੈ ਤਾਂ ਹੀ ਜੀਵਨ ਹੈ, ਦਿਲ ਹੈ ਤਾਂ ਹੀ ਧੜਕਣ ਹੈ – ਆਪਣੀ ਧੜਕਣਾਂ ਦੀ ਸੰਭਾਲ ਕਰੋ। ਖਰਾਬ ਖੁਰਾਕ, ਤਣਾਅ, ਕਸਰਤ ਦੀ ਘਾਟ, ਧੂਮਰਪਾਨ ਅਤੇ ਸ਼ਰਾਬ ਦਿਲ ਨੂੰ ਬਿਮਾਰੀਆਂ ਵੱਲ ਧੱਕਦੇ ਹਨ। ਇਸ ਲਈ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜੀਵਨਸ਼ੈਲੀ ਵਿੱਚ ਕਸਰਤ, ਸਹੀ ਖੁਰਾਕ, ਨਿਯਮਿਤ ਜਾਂਚ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਲਾਜ਼ਮੀ ਹੈ। ਸਿਹਤ ਹੈ ਤਾਂ ਹੀ ਜੀਵਨ ਹੈ, ਦਿਲ ਹੈ ਤਾਂ ਹੀ ਧੜਕਣ ਹੈ – ਆਪਣੀ ਧੜਕਣਾਂ ਦੀ ਸੰਭਾਲ ਕਰੋ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਪੱਧਰਾਂ ’ਤੇ ਪ੍ਰੋਗਰਾਮ ਕੀਤੇ ਜਾ ਰਹੇ ਹਨ, ਤਾਂ ਜੋ ਹਰ ਨਾਗਰਿਕ ਆਪਣੇ ਦਿਲ ਦੀ ਸਿਹਤ ਪ੍ਰਤੀ ਸਾਵਧਾਨ ਹੋ ਸਕੇ। ਉਨ੍ਹਾਂ ਕਿਹਾ ਕਿ ਦਿਲ ਦੀ ਬਿਮਾਰੀ ਕਿਸੇ ਉਮਰ ਦੀ ਸੀਮਾ ਨਹੀਂ ਜਾਣਦੀ, ਇਸ ਲਈ ਨੌਜਵਾਨ ਤੋਂ ਬਜ਼ੁਰਗ ਤੱਕ ਹਰ ਕਿਸੇ ਨੂੰ ਆਪਣੀ ਜੀਵਨਸ਼ੈਲੀ ’ਚ ਸਕਾਰਾਤਮਕ ਬਦਲਾਅ ਲਿਆਉਣ ਦੀ ਲੋੜ ਹੈ।

ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਦਿਲ ਦੀ ਸਿਹਤ ਨੂੰ ਵਧੇਰੇ ਮਹੱਤਵ ਦਿੱਤਾ ਜਾਵੇ ਅਤੇ ਇਸ ਨਾਲ ਜੁੜੀਆਂ ਬਿਮਾਰੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਹੋ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੋਕਾਂ ਦੀ ਤੇਜੀ ਨਾਲ ਬਦਲਦੀ ਜੀਵਨਸ਼ੈਲੀ, ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਰੋਜਾਨਾ ਜੀਵਨ ਵਿੱਚ ਹਾਵੀ ਹੋ ਰਿਹਾ ਤਣਾਅ ਦਿਲ ਦੇ ਰੋਗ ਹੋਣ ਦਾ ਵੱਡਾ ਕਾਰਨ ਬਣ ਰਿਹਾ ਹੈ। ਇਸ ਲਈ ਸਾਨੂੰ 30 ਮਿੰਟ ਰੋਜਾਨਾ ਕਸਰਤ ਅਤੇ ਸੈਰ ਕਰਨੀ ਚਾਹੀਦੀ ਹੈ। ਇਸਦੇ ਨਾਲ ਹੀ ਜੰਕ ਫੂਡ ਤੋਂ ਪਰਹੇਜ਼ ਕਰਦੇ ਹੋਏ ਸੰਤੁਲਿਤ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਤੰਬਾਕੂ, ਸਿਗਰਟਨੋਸ਼ੀ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਹ ਲੈਣ ਵਿੱਚ ਤਕਲੀਫ ਹੋਣਾ, ਘਬਰਾਹਟ ਹੋਣਾ ਅਤੇ ਪਸੀਨਾ ਆਉਣਾ, ਬਾਂਹ ਜਾਂ ਮੋਢੇ ਵਿੱਚ ਦਰਦ ਅਤੇ ਛਾਤੀ ਵਿੱਚ ਦਰਦ ਹੋਣਾ ਆਦਿ ਦਿਲ ਦੀਆਂ ਬਿਮਾਰੀਆਂ ਦੇ ਲੱਛਣ ਹਨ। ਇਹ ਲੱਛਣ ਦਿਸਣ 'ਤੇ ਨਜਦੀਕੀ ਸਿਹਤ ਸੰਸਥਾ ਵਿਖੇ ਜਾ ਕੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਜਿਲ੍ਹਾ ਐਪੀਡਮੋਲੋਜਿਸਟ ਡਾ. ਆਦਿਤਯਪਾਲ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ ਮੌਜੂਦ ਸਨ।

'The Health Department','Jalandhar celebrated','World Heart Day','Civil Hospital in Jalandhar.'

Please Comment Here

Similar Post You May Like

Recent Post

  • ਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ, ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ...

  • ਜਲੰਧਰ CP ਧਨਪ੍ਰੀਤ ਕੌਰ ਸੁਰਜੀਤ ਹਾਕੀ ਸੁਸਾਇਟੀ ਦੇ ਬਣੇ ਸਰਪ੍ਰਸਤ, SSP ਹਰਵਿੰਦਰ ਵਿਰਕ ਨੂੰ ਮਿਲੀ ਇਹ ਜ਼ਿੰਮੇਵਾਰੀ ...

  • ਜਲੰਧਰ PAP ਚੌਕ 'ਚ ਪੰਜਾਬ ਰੋਡਵੇਜ਼ ਬੱਸ ਦਾ ਡੀਜ਼ਲ ਟੈਂਕ ਹਾਈਵੇਅ 'ਤੇ ਡਿੱਗਾ, ਲੱਗਾ ਲੰਬਾ ਜਾਮ ...

  • ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ 'ਚ ਸ਼ਾਮਲ...

  • ਜਲੰਧਰ ਦੇ ਸੂਰਿਆ ਐਨਕਲੇਵ 'ਚ ਕੋਬਰਾ ਸਮੇਤ ਨਿਕਲੇ 12 ਜ਼ਹਿਰੀਲੇ ਸੱਪ! ਲੋਕ ਸਹਿਮੇ...

  • ਪੰਜਾਬ 'ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ, ਛੁੱਟੀ ਦਾ ਐਲਾਨ!...

  • ਜਲੰਧਰ 'ਚ ਹਸਪਤਾਲ ਦੇ ਬਾਹਰੋਂ ਐਕਟਿਵਾ ਚੋਰੀ, CCTV 'ਚ ਕੈਦ ਹੋਇਆ ਚੋਰ...

  • ਅੱਜ ਤੋਂ LPG ਗੈਸ ਸਿਲੰਡਰ ਮਹਿੰਗਾ ! ਹੋਰ ਦੇਖੇ ਕੀ ਕੀ ਹੋਇਆ ਬਦਲਾਅ...

  • 6.9 ਦੇ ਜ਼ਬਰਦਸਤ ਭੂਚਾਲ ਨਾਲ ਕੰਬਿਆ ਫਿਲੀਪੀਨਜ਼ ! ਭਾਰੀ ਜਾਨੀ ਨੁਕਸਾਨ...

  • ਜਲੰਧਰ 'ਚ ਮੈਡੀਕਲ ਸਟੋਰ 'ਤੇ ਲੁਟੇਰਿਆਂ ਨੇ ਕੀਤਾ ਹਮਲਾ, ਦੁਕਾਨ ਮਾਲਕ ਜ਼ਖਮੀ, CCTV ਆਈ ਸਾਹਮਣੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY