ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਭੇਤਭਰੀ ਹਾਲਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 23 ਸਾਲਾ ਓਂਕਾਰ ਦੀਪ ਸਿੰਘ ਵਜੋਂ ਹੋਈ ਹੈ। ਓਮਕਾਰ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਢਾਈ ਸਾਲ ਪਹਿਲਾਂ ਆਪਣੇ ਲੜਕੇ ਓਂਕਾਰ ਦੀਪ ਸਿੰਘ ਨੂੰ ਕੈਨੇਡਾ ਦੇ ਐਡਮਿੰਟਨ ਵਿੱਚ ਪੜ੍ਹਨ ਲਈ ਭੇਜਿਆ ਸੀ।
1 ਸਤੰਬਰ ਨੂੰ ਹੋਈ ਸੀ ਆਖਰੀ ਵਾਰ ਗੱਲ
ਪਿਤਾ ਨੇ ਦੱਸਿਆ ਕਿ 1 ਸਤੰਬਰ ਦੀ ਰਾਤ ਨੂੰ ਉਸ ਦੀ ਓਂਕਾਰ ਨਾਲ ਆਖਰੀ ਵਾਰ ਗੱਲ ਹੋਈ ਸੀ, ਉਸ ਤੋਂ ਬਾਅਦ ਉਸ ਦਾ ਮੋਬਾਈਲ ਫੋਨ ਸਵਿੱਚ ਆਫ਼ ਆ ਰਿਹਾ ਸੀ, ਜਿਸ ਬਾਰੇ ਅਸੀਂ ਕੈਨੇਡਾ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਦੱਸਿਆ ਕਿ ਓਂਕਾਰ ਦਾ ਫ਼ੋਨ ਬੰਦ ਸੀ ਤਾਂ ਉਨ੍ਹਾਂ ਨੇ ਦੱਸਿਆ ਕਿ ਉਸ ਦੀ ਲਾਪਤਾ ਦੀ ਰੀਪੋਰਟ ਕੈਨੇਡੀਅਨ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਗਈ ਹੈ।
ਨਦੀ ਕਿਨਾਰੇ ਮਿਲੀ ਸੜੀ ਹੋਈ ਲਾਸ਼
ਜਿਸ ਤੋਂ ਬਾਅਦ ਕੈਨੇਡੀਅਨ ਪੁਲਿਸ ਨੇ 9 ਸਤੰਬਰ ਨੂੰ ਪਰਿਵਾਰ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਓਂਕਾਰ ਦੀ ਲਾਸ਼ ਨਦੀ ਦੇ ਕੰਢੇ ਸੜੀ ਪਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।