ਪੰਜਾਬ 'ਚ ਫਰਵਰੀ ਮਹੀਨੇ ਤੋਂ ਹੀ ਠੰਢ ਨੇ ਫਿਰ ਕਹਿਰ ਵਰ੍ਹਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਸੂਬੇ ਵਿੱਚ ਧੁੰਦ ਅਤੇ ਠੰਢ ਵਧ ਗਈ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਜਾਰੀ ਰਹੇਗੀ ਅਤੇ ਦ੍ਰਿਸ਼ਟੀ ਵੀ ਬਹੁਤ ਘੱਟ ਰਹੇਗੀ। ਜਿਸ ਕਾਰਨ ਆਵਾਜਾਈ ਵਿੱਚ ਸਮੱਸਿਆ ਆ ਸਕਦੀ ਹੈ।
ਕਈ ਇਲਾਕਿਆਂ 'ਚ ਛਾਏ ਰਹਿਣਗੇ ਬੱਦਲ
ਪੰਜਾਬ ਵਿੱਚ ਪਿਛਲੇ ਦਿਨ ਵੀ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੀ ਅਤੇ ਸੀਤ ਲਹਿਰ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਠੰਡ ਦੇ ਹਮਲੇ ਦਾ ਸਾਹਮਣਾ ਕਰਨਾ ਪਿਆ। ਸਵੇਰੇ ਅਤੇ ਸ਼ਾਮ ਨੂੰ ਕਈ ਇਲਾਕਿਆਂ ਵਿੱਚ ਧੁੰਦ ਸੀ ਅਤੇ ਘੱਟ ਦ੍ਰਿਸ਼ਟੀ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।
ਪਹਾੜਾਂ 'ਚ ਪੈ ਰਹੀ ਹੈ ਬਰਫ਼
ਪਹਾੜਾਂ 'ਚ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਬੂੰਦਾਬਾਂਦੀ ਹੋ ਰਹੀ ਹੈ। ਗੁਲਮਰਗ ਅਤੇ ਪਹਿਲਗਾਮ ਵਰਗੇ ਸੈਰ-ਸਪਾਟਾ ਸਥਾਨਾਂ ਸਮੇਤ ਕੁਝ ਉੱਚੇ ਇਲਾਕਿਆਂ ਵਿੱਚ ਹਲਕੀ ਬਰਫ਼ਬਾਰੀ ਹੋਈ। ਜੰਮੂ ਦੇ ਕੁਝ ਹਿੱਸਿਆਂ ਵਿੱਚ ਵੀ ਰਾਤ ਭਰ ਮੀਂਹ ਪਿਆ।