ਟੀਵੀ ਸੀਰੀਅਲ ਅਨੁਪਮਾ ਦੀ ਅਦਾਕਾਰਾ ਰੂਪਾਲੀ ਗਾਂਗੁਲੀ ਦੇਸ਼ ਦੀ ਚਹੇਤੀ ਨੂੰਹ ਹੈ। ਇਸ ਦੌਰਾਨ ਰੂਪਾਲੀ ਗਾਂਗੁਲੀ ਨਾਲ ਜੁੜੀ ਇੱਕ ਖਬਰ ਸਾਹਮਣੇ ਆ ਰਹੀ ਹੈ। ਉਹ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਹ ਲੋਕ ਸਭਾ ਚੋਣਾਂ 2024 ਲੜੇਗੀ ਜਾਂ ਨਹੀਂ।
ਰੁਪਾਲੀ ਨੇ ਅੱਜ ਦਿੱਲੀ ਭਾਜਪਾ ਦੇ ਮੁੱਖ ਦਫਤਰ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੀ ਮੈਂਬਰਸ਼ਿਪ ਸਵੀਕਾਰ ਕੀਤੀ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਅਨਿਲ ਬਲੂਨੀ ਨੇ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਿੱਤੀ ਹੈ।