ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਵਿੱਚ ਸਜ਼ਾ ਸੁਣਾਈ ਹੈ। ਇਸ ਮਾਮਲੇ 'ਚ ਪੰਜਾਬ ਪੁਲਿਸ ਦੇ ਦੋਸ਼ੀ ਪਾਏ ਗਏ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਵਿੱਚੋਂ ਸਾਬਕਾ ਐਸਐਸਪੀ ਦਵਿੰਦਰ ਸਿੰਘ ਗਰਚਾ, ਮੋਗਾ ਐਸਪੀ ਪਰਮਦੀਪ ਸਿੰਘ ਸੰਧੂ, ਮੋਗਾ ਸਿਟੀ ਪੁਲਿਸ ਸਟੇਸ਼ਨ ਦੇ ਸਾਬਕਾ ਐਸਐਚਓ ਰਮਨ ਕੁਮਾਰ ਅਤੇ ਮੋਗਾ ਸਿਟੀ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਦੋਸ਼ੀ ਪਾਇਆ ਗਿਆ ਹੈ।
2-2 ਲੱਖ ਰੁਪਏ ਦਾ ਲਗਾਇਆ ਜੁਰਮਾਨਾ
ਸਾਬਕਾ ਐਸਐਸਪੀ ਦਵਿੰਦਰ ਸਿੰਘ ਗਰਚਾ ਅਤੇ ਐਸਪੀ ਪਰਮਿੰਦਰ ਸਿੰਘ ਸੰਧੂ, ਥਾਣੇਦਾਰ ਅਮਰੀਕ ਸਿੰਘ ਅਤੇ ਰਮਨ ਕੁਮਾਰ ਨੂੰ ਹੋਈ 5-5 ਸਾਲ ਦੀ ਕੈਦ ਅਤੇ 2-2 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਥਾਣੇਦਾਰ ਰਮਨ ਕੁਮਾਰ ਨੂੰ ਐਕਸਟੋਰਸ਼ਨ ਐਕਟ ਦੀ ਧਾਰਾਵਾਂ ਦੇ ਤਹਿਤ ਤਿੰਨ ਸਾਲ ਦੀ ਹੋਰ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਸੁਣਾਇਆ ਗਿਆ।
ਦੱਸ ਦੇਈਏ ਕਿ ਇਹ ਮਾਮਲਾ 2007 ਵਿੱਚ ਸਾਹਮਣੇ ਆਇਆ ਸੀ। ਮੋਗਾ ਸਿਟੀ ਪੁਲਿਸ ਸਟੇਸ਼ਨ ਨੇ ਜਗਰਾਉਂ ਦੇ ਇੱਕ ਪਿੰਡ ਦੀ ਇੱਕ ਲੜਕੀ ਦੀ ਸ਼ਿਕਾਇਤ 'ਤੇ ਸਮੂਹਿਕ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਪੀੜਤ ਲੜਕੀ ਦਾ ਬਿਆਨ ਧਾਰਾ 164 ਤਹਿਤ ਦਰਜ ਕੀਤਾ ਗਿਆ। ਇਸ 'ਚ ਉਸਨੇ ਲਗਭਗ 50 ਅਣਪਛਾਤੇ ਲੋਕਾਂ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਦੋਸ਼ ਹੈ ਕਿ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ 'ਚ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਸੀ। ਉਸਨੇ ਇਸ ਮਾਮਲੇ 'ਚ ਕਈ ਕਾਰੋਬਾਰੀਆਂ ਅਤੇ ਸਿਆਸਤਦਾਨਾਂ ਦੇ ਨਾਮ ਸ਼ਾਮਲ ਕਰਨੇ ਸ਼ੁਰੂ ਕਰ ਦਿੱਤੇ।