ਪੰਜਾਬ 'ਚ ਮੀਂਹ ਦੀ ਚਿਤਾਵਨੀ ਦੇ ਬਾਵਜੂਦ ਮੀਂਹ ਨਹੀਂ ਪਿਆ ਅਤੇ ਧੁੱਪ ਨਿਕਲੀ ਹੋਈ ਸੀ। ਜਿਸ ਤੋਂ ਬਾਅਦ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 3.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਦਾ ਪ੍ਰਭਾਵ ਵੀ ਹੌਲੀ-ਹੌਲੀ ਘੱਟ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਆ ਰਿਹਾ ਹੈ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
18 ਤੋਂ 22 ਮਾਰਚ ਤੱਕ ਮੌਸਮ ਖੁਸ਼ਕ ਰਹੇਗਾ
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਮੌਸਮ ਠੰਡਾ ਹੋ ਗਿਆ ਸੀ, ਪਰ ਹੁਣ ਤਾਪਮਾਨ ਵਧਣ ਦੀ ਉਮੀਦ ਹੈ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਅਨੁਸਾਰ 18 ਤੋਂ 22 ਮਾਰਚ ਤੱਕ ਮੌਸਮ ਖੁਸ਼ਕ ਅਤੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਤਾਪਮਾਨ ਵਧੇਗਾ।
ਵਿਭਾਗ ਅਨੁਸਾਰ ਅਗਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਵਧ ਸਕਦਾ ਹੈ। ਪੱਛਮੀ ਗੜਬੜ ਹੁਣ ਲਗਭਗ ਖਤਮ ਹੋ ਗਈ ਹੈ, ਜਿਸ ਕਾਰਨ ਤਾਪਮਾਨ ਵਧ ਰਿਹਾ ਹੈ।