ਖਬਰਿਸਤਾਨ ਨੈੱਟਵਰਕ- ਇਸ ਵਾਰ ਪੰਜਾਬ ਵਿਚ ਮਾਨਸੂਨ 48 ਘੰਟੇ ਪਹਿਲਾਂ ਦਾਖ਼ਲ ਹੋ ਗਿਆ ਸੀ ਪਰ ਬਾਵਜੂਦ ਇਸ ਦੇ ਇਹ ਪਠਾਨਕੋਟ ਵਿੱਚ ਅਟਕਿਆ ਹੋਇਆ ਹੈ। ਮੰਗਲਵਾਰ ਨੂੰ ਵੀ ਇਸ ਦੇ ਚੱਲਣ ਦੀਆਂ ਸੰਭਾਵਨਾਵਾਂ ਘੱਟ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਪੰਜ ਜ਼ਿਲ੍ਹੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਹਨ।
ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ
ਅੱਜ ਪਟਿਆਲਾ, ਲੁਧਿਆਣਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ, ਲੁਧਿਆਣਾ ਵਿੱਚ 0.4 ਮਿਲੀਮੀਟਰ ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ ਜਦੋਂ ਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੀਂਹ ਦੀ ਕੋਈ ਰਿਪੋਰਟ ਨਹੀਂ ਮਿਲੀ। ਇਸ ਕਾਰਨ, ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ ਹਾਲਾਂਕਿ, ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਬਠਿੰਡਾ ਵਿੱਚ ਦਰਜ ਕੀਤਾ ਗਿਆ ਸੀ।
ਅੱਜ ਕਿੱਥੇ ਭਾਰੀ ਮੀਂਹ ਦਾ ਅਲਰਟ?
ਮਾਨਸੂਨ ਪਠਾਨਕੋਟ ਤੱਕ ਸੀਮਤ ਹੋ ਸਕਦਾ ਹੈ, ਪਰ ਹਿਮਾਚਲ ਵਿੱਚ ਮੀਂਹ ਦਾ ਪ੍ਰਭਾਵ ਪੰਜਾਬ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਹੋਰ ਰਾਜਾਂ ਵਿੱਚ ਸਥਿਤੀ ਆਮ ਜਾਪਦੀ ਹੈ।
29 ਜੂਨ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ
25 ਜੂਨ ਨੂੰ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
26 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।