ਗੁਜਰਾਤ ਦੇ ਵਡੋਦਰਾ ਵਿੱਚ ਇੱਕ ਦੋਪਹੀਆ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਫਾਇਰ ਬ੍ਰਿਗੇਡ ਦਾ ਟੈਂਕਰ ਪਲਟ ਗਿਆ। ਟੈਂਕਰ ਪਲਟਦੇ ਹੀ ਦੂਜੇ ਦੋਪਹੀਆ ਵਾਹਨ 'ਤੇ ਸਵਾਰ ਦੋ ਵਿਅਕਤੀ ਵੀ ਇਸ ਦੀ ਲਪੇਟ 'ਚ ਆ ਗਏ | ਪੁਲਸ ਨੇ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ 'ਚ ਪਲਟਿਆ ਟੈਂਕਰ
ਦਰਅਸਲ, ਵਡੋਦਰਾ ਦੇ ਡਭੋਈ ਰੋਡ, ਗਣੇਸ਼ ਨਗਰ ਨੇੜੇ ਇੱਕ ਲੜਕੀ ਦੋਪਹੀਆ ਵਾਹਨ ਲੈ ਕੇ ਜਾ ਰਹੀ ਸੀ। ਇਸ ਦੌਰਾਨ ਸਾਹਮਣੇ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਆ ਰਹੀ ਸੀ। ਦੋਪਹੀਆ ਵਾਹਨ 'ਤੇ ਜਾ ਰਹੀ ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਫਾਇਰ ਬ੍ਰਿਗੇਡ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ। ਜਿਵੇਂ ਹੀ ਟੈਂਕਰ ਪਲਟਿਆ ਤਾਂ ਦੂਜੇ ਦੋਪਹੀਆ ਵਾਹਨ 'ਤੇ ਸਵਾਰ ਦੋ ਵਿਅਕਤੀ ਵੀ ਲਪੇਟ 'ਚ ਆ ਗਏ |
ਸੜਕ 'ਤੇ ਫੈਲਿਆ ਪਾਣੀ
ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੇ ਟੈਂਕਰ 'ਚ ਭਰਿਆ ਪਾਣੀ ਸੜਕ 'ਤੇ ਫੈਲ ਗਿਆ। ਟੈਂਕਰ ਚਾਲਕ ਅਤੇ ਦੋਪਹੀਆ ਵਾਹਨ ਚਾਲਕ ਲੜਕੀ ਸੁਰੱਖਿਅਤ ਬਚ ਗਏ। ਸੂਚਨਾ 'ਤੇ ਪਹੁੰਚੀ ਪੁਲਸ ਨੇ ਫਾਇਰ ਬ੍ਰਿਗੇਡ ਦੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ। ਦੱਸ ਦੇਈਏ ਕਿ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਲਗਜ਼ਰੀ ਬੱਸ ਦਾ ਹੋ ਚੁੱਕਾ ਐਕਸੀਡੈਂਟ
ਦੱਸ ਦਈਏ ਕਿ ਚਾਰ ਦਿਨ ਪਹਿਲਾਂ ਅਹਿਮਦਾਬਾਦ-ਵਡੋਦਰਾ ਐਕਸਪ੍ਰੈੱਸ ਵੇਅ 'ਤੇ ਇਕ ਟਰੱਕ ਅਤੇ ਲਗਜ਼ਰੀ ਬੱਸ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 8 ਲੋਕ ਗੰਭੀਰ ਜ਼ਖਮੀ ਹੋ ਗਏ ਸਨ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਪੰਕਚਰ ਖੜ੍ਹੀ ਬੱਸ ਨੂੰ ਮਾਰੀ ਸੀ ਟੱਕਰ
ਜਦੋਂ ਇਹ ਹਾਦਸਾ ਵਾਪਰਿਆ ਤਾਂ ਲਗਜ਼ਰੀ ਬੱਸ ਪੰਕਚਰ ਹੋ ਗਈ ਸੀ ਤੇ ਹਾਈਵੇਅ ਦੇ ਕਿਨਾਰੇ ਖੜ੍ਹੀ ਸੀ। ਡਰਾਈਵਰ, ਕਲੀਨਰ ਅਤੇ ਸਵਾਰੀਆਂ ਬੱਸ ਦੇ ਹੇਠਾਂ ਖੜ੍ਹੇ ਸਨ ਜਦੋਂ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਆਨੰਦ ਫਾਇਰ ਬ੍ਰਿਗੇਡ, ਐਕਸਪ੍ਰੈੱਸ ਹਾਈਵੇਅ ਪੈਟਰੋਲਿੰਗ ਟੀਮ ਅਤੇ ਆਨੰਦ ਦਿਹਾਤੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।