ਜਲੰਧਰ ਦੇ ਨਵੇਂ ਮੇਅਰ ਵਿਨੀਤ ਧੀਰ ਦੀ ਅਗਵਾਈ ਹੇਠ ਨਗਰ ਨਿਗਮ ਹਾਊਸ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਦੱਸ ਦੇਈਏ ਕਿ 20 ਮਾਰਚ ਨੂੰ ਦੁਪਹਿਰ 3 ਵਜੇ ਰੈੱਡ ਕਰਾਸ ਭਵਨ ਵਿਖੇ ਇਹ ਮੀਟਿੰਗ ਹੋਵੇਗੀ। ਸਾਰੇ ਕੌਂਸਲਰਾਂ ਨੂੰ ਇਸ ਮੀਟਿੰਗ ਵਿੱਚ ਆਉਣ ਲਈ ਕਿਹਾ ਗਿਆ ਹੈ।
ਮੇਅਰ ਵਿਨੀਤ ਧੀਰ ਨੇ ਕਿਹਾ ਕਿ ਸਾਲ 2024-25 ਵਿੱਚ ਜਲੰਧਰ ਲਈ 440.46 ਕਰੋੜ ਰੁਪਏ ਦੀ ਆਮਦਨ ਦਿੱਤੀ ਗਈ ਸੀ। ਜਿਸ ਵਿੱਚ ਕੁੱਲ 407.61 ਕਰੋੜ ਰੁਪਏ ਪ੍ਰਾਪਤ ਹੋਏ ਹੋਣ ਦੀ ਉਮੀਦ ਹੈ। ਜਦੋਂ ਕਿ 2025-2026 ਲਈ 530.09 ਕਰੋੜ ਰੁਪਏ ਦਾ ਬਜਟ ਅਨੁਮਾਨਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਤੋਂ ਡਾਟਾ ਪ੍ਰਾਪਤ ਕੀਤਾ ਜਾਵੇਗਾ ਅਤੇ ਇਸ ਮੀਟਿੰਗ ਵਿੱਚ ਇਸ 'ਤੇ ਚਰਚਾ ਕੀਤੀ ਜਾਵੇਗੀ। ਸ਼ਹਿਰ ਦੇ ਵਿਕਾਸ ਲਈ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸ਼ਹਿਰ ਦੇ ਸਾਰੇ ਲੰਬਿਤ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।