ਖ਼ਬਰਿਸਤਾਨ ਨੈੱਟਵਰਕ- ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਇਸ ਨਾਲ ਹੁਣ ਪੈਟਰੋਲ 'ਤੇ ਕੁੱਲ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਹੋਵੇਗੀ। ਇਹ ਵਾਧਾ 8 ਅਪ੍ਰੈਲ, 2025 ਤੋਂ ਲਾਗੂ ਹੋਵੇਗਾ। ਸਰਕਾਰ ਨੇ ਇਹ ਫੈਸਲਾ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਲਿਆ ਹੈ।
ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ 15% ਦੀ ਗਿਰਾਵਟ ਆਈ ਹੈ। ਸਰਕਾਰ ਦਾ ਦਾਅਵਾ ਹੈ ਕਿ ਐਕਸਾਈਜ਼ ਡਿਊਟੀ ਵਿੱਚ ਵਾਧੇ ਦਾ ਆਮ ਆਦਮੀ 'ਤੇ ਕੋਈ ਅਸਰ ਨਹੀਂ ਪਵੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਹ ਵਾਧਾ ਸਿਰਫ਼ ਐਕਸਾਈਜ਼ ਡਿਊਟੀ ਦਰਾਂ ਵਿੱਚ ਹੋਵੇਗਾ ਪਰ ਜੇਕਰ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਂਦੀਆਂ ਹਨ, ਤਾਂ ਇਸਦਾ ਅਸਰ ਆਮ ਆਦਮੀ ਦੀ ਜੇਬ 'ਤੇ ਪਵੇਗਾ।