ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਪੱਧਰ 'ਤੇ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੰਜਾਬ ਪੁਲਿਸ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਨੂੰ ਹਾਂਗਕਾਂਗ ਤੋਂ ਉਸ ਦੀ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ| ਐਂਟੀ ਗੈਂਗਸਟਰ ਟਾਸਕ ਫੋਰਸ ਦੇ (AGTF) AIG ਗੁਰਮੀਤ ਸਿੰਘ ਚੌਹਾਨ ਨੇ ਉਸ ਨੂੰ ਭਾਰਤ ਲਿਆਉਣ ਦੀ ਪੁਸ਼ਟੀ ਕੀਤੀ ਹੈ।
ਪੁਲਿਸ ਦੀ 6 ਮੈਂਬਰਾਂ ਦੀ ਟੀਮ ਲਿਆਉਣ ਲਈ ਹੋਈ ਰਵਾਨਾ
ਪੰਜਾਬ ਪੁਲਿਸ ਦੀ 6 ਮੈਂਬਰਾਂ ਦੀ ਟੀਮ ਰੋਮੀ ਨੂੰ ਹਾਂਗਕਾਂਗ ਤੋਂ ਰਵਾਨਾ ਹੋ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸਨੂੰ ਜਲਦ ਹੀ ਪੰਜਾਬ ਲਿਆਂਦਾ ਜਾਵੇਗਾ, ਉਸਦੇ ਖਿਲਾਫ ਪੰਜਾਬ ਵਿੱਚ 3 ਮਾਮਲੇ ਦਰਜ ਹਨ। ਪੰਜਾਬ ਪੁਲਿਸ ਲਈ ਇਹ ਵੱਡੀ ਕਾਮਯਾਬੀ ਹੈ। ਵਿਦੇਸ਼ ਬੈਠੇ ਮੁਲਜ਼ਮਾਂ ਲਈ ਵੀ ਸਬਕ ਹੈ।
2016 ਵਿੱਚ ਨਾਭਾ ਜੇਲ੍ਹ 'ਚੋਂ 6 ਕੈਦੀ ਹੋਏ ਸਨ ਫਰਾਰ
27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ 6 ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ 'ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬ੍ਰੇਕ 'ਚ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਸੀ , ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਹੋ ਗਿਆ ਸੀ। ਜਦਕਿ ਇਸ ਮਾਮਲੇ 'ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਨੂੰ ਪੁਲਿਸ ਐਨਕਾਊਂਟਰ 'ਚ ਮਾਰ ਚੁੱਕੀ ਹੈ ।