ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਦੇ ਸਰਪੰਚ ਨਹੀਂ ਬਣੇ ਹਨ। ਉਨ੍ਹਾਂ ਦੇ ਸਰਪੰਚ ਬਣਨ ਦੀ ਸੋਸ਼ਲ ਮੀਡੀਆ ਉਤੇ ਕਾਫੀ ਚਰਚਾ ਸੀ। ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨਾਲ ਮੀਟਿੰਗ ਕਰ ਕੇ ਸਰਬਸੰਮਤੀ ਨਾਲ ਸਰਪੰਚ ਦੀ ਚੋਣ ਕਰਨ ਦੀ ਅਪੀਲ ਕੀਤੀ ਸੀ ਪਰ ਅਜੇ ਤੱਕ ਪਿੰਡ ਵਿੱਚ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਨ ਦਾ ਕੋਈ ਪ੍ਰਸਤਾਵ ਪਾਸ ਨਹੀਂ ਕੀਤਾ ਗਿਆ।
ਸਰਪੰਚੀ ਲਈ ਅਜੇ ਤੱਕ ਕੋਈ ਸਹਿਮਤੀ ਨਹੀਂ ਬਣੀ
ਬਲਕੌਰ ਸਿੰਘ ਦੇ ਪਰਿਵਾਰ ਦੇ ਨੇੜਲੇ ਲੋਕਾਂ ਨੇ ਕਿਹਾ ਕਿ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਭਾਵੇਂ ਬਲਕੌਰ ਸਿੰਘ ਨੇ ਪਿਛਲੇ ਦਿਨੀਂ ਇੱਕ ਮੀਟਿੰਗ ਦੌਰਾਨ ਆਪਣੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਕਿਸੇ ਵੀ ਵਿਅਕਤੀ ਨੂੰ ਸਰਪੰਚ ਬਣਾਇਆ ਜਾਵੇ ਪਰ ਚੋਣ ਸਰਬਸੰਮਤੀ ਨਾਲ ਕਰਵਾਈ ਜਾਵੇ ਪਰ ਅਜੇ ਤੱਕ ਇਸ ਪਿੰਡ ਵਿੱਚ ਸਰਪੰਚ ਅਤੇ ਪੰਚਾਇਤ ਦੇ ਅਹੁਦੇ ਲਈ ਕੋਈ ਸਹਿਮਤੀ ਨਹੀਂ ਬਣ ਸਕੀ।
ਗੁਰਸ਼ਰਨ ਸਿੰਘ ਚੋਣ ਲੜਨਗੇ
ਦੱਸਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਵਿਰੁੱਧ ਗੁਰਸ਼ਰਨ ਸਿੰਘ ਚੋਣ ਲੜਨਗੇ। ਉਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਰਹੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਨਤੀਜੇ ਵੀ ਉਸੇ ਦਿਨ ਆਉਣਗੇ।