ਖਬਰਿਸਤਾਨ ਨੈੱਟਵਰਕ - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਵੀਰ ਰੰਧਾਵਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਨੇ ਮੁਲਜ਼ਮ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਰੰਧਾਵਾ ਦੇ ਪੁੱਤ ਨੂੰ ਕੱਲ੍ਹ ਇਹ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਰੰਧਾਵਾ ਨੇ ਕਿਹਾ - ਪੰਜਾਬ ਗੈਂਗਸਟਰਾਂ ਦਾ ਅੱਡਾ ਹੈ
ਸੁਖਜਿੰਦਰ ਸਿੰਘ ਨੇ ਕੱਲ੍ਹ ਸੋਸ਼ਲ ਮੀਡੀਆ 'ਤੇ ਲਿਖਿਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰਾਂ ਦਾ ਅੱਡਾ ਬਣਾ ਦਿੱਤਾ ਹੈ, ਜਿੱਥੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਉਨ੍ਹਾਂ ਕਿਹਾ, ਮੈਂ ਸੰਸਦ ਸੈਸ਼ਨ ਲਈ ਦਿੱਲੀ ਵਿੱਚ ਹਾਂ, ਪਰ ਕਿਸੇ ਵੀ ਗੈਂਗਸਟਰ ਦੀ ਧਮਕੀ ਮੈਨੂੰ ਹਿਲਾ ਨਹੀਂ ਸਕਦੀ।