ਖ਼ਬਰਿਸਤਾਨ ਨੈੱਟਵਰਕ: ਮਲੇਸ਼ੀਆ ਤੋਂ ਚੀਨ ਜਾ ਰਹੇ ਏਅਰ ਏਸ਼ੀਆ ਦੇ ਜਹਾਜ਼ ਨੂੰ ਉਡਾਣ ਭਰਨ ਤੋਂ ਕੁਝ ਸਕਿੰਟਾਂ ਬਾਅਦ ਹੀ ਅੱਗ ਲੱਗ ਗਈ। ਇਸ ਦੌਰਾਨ ਜਹਾਜ਼ ਵਾਪਸ ਕੁਆਲਾਲੰਪੁਰ ਵਾਪਸ ਆ ਗਿਆ ਅਤੇ ਸੁਰੱਖਿਅਤ ਉਤਾਰ ਲਿਆ ਗਿਆ। ਜਾਣਕਾਰੀ ਅਨੁਸਾਰ ਜਹਾਜ਼ ਵਿੱਚ 171 ਯਾਤਰੀ ਅਤੇ ਚਾਲਕ ਦਲ ਸਵਾਰ ਸਨ।
ਇੰਜਣ ਵਿਚ ਲੱਗੀ ਅੱਗ
ਜਹਾਜ਼ ਦੇ ਇੰਜਣ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਫਾਇਰ ਵਿਭਾਗ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।