ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਅਤੇ ਹੋਰ ਸਿੱਖ ਮੰਤਰੀਆਂ ਨੂੰ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਦਾ ਖਿਤਾਬ ਵੀ ਵਾਪਸ ਲੈ ਲਿਆ ਗਿਆ ਹੈ।
ਦੱਸ ਦਈਏ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਅਤੇ ਬੇਅਦਬੀ ਮਾਮਲੇ 'ਚ ਸੁਖਬੀਰ ਬਾਦਲ ਅਤੇ ਹੋਰ ਸਿੱਖ ਮੰਤਰੀਆਂ ਨੂੰ ਇਹ ਸਜ਼ਾ ਦਿੱਤੀ ਗਈ ਸੀ।
ਸੁਖਬੀਰ ਬਾਦਲ ਸਮੇਤ ਅਕਾਲੀ ਦਲ ਦੇ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ
ਸ੍ਰੀ ਅਕਾਲ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਕਿ ਸੁਖਬੀਰ ਬਾਦਲ ਦੀ ਪੰਜ ਤਖਤਾਂ 'ਤੇ ਝੂਠੇ ਭਾਂਡੇ ਸਾਫ ਕਰਨ ਦੀ ਸੇਵਾ ਲਗਾਈ | ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਸੇਵਾਦਾਰਾਂ ਦੀ ਵਰਦੀ ਪਾ ਕੇ ਗਲ 'ਚ ਤਖਤੀ ਪਾ ਕੇ ਅਤੇ ਹੱਥ 'ਚ ਬਰਛਾ ਫੜ ਕੇ 2 ਦਿਨ ਬੈਠਣਗੇ । ਇਸ ਦੇ ਨਾਲ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ-ਏ-ਕੌਮ ਐਵਾਰਡ ਵਾਪਸ ਲੈ ਲਿਆ ਜਾਵੇਗਾ।
ਜਥੇਦਾਰ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਇਨ੍ਹਾਂ ਡਿਊਟੀ ਤੋਂ ਬਾਅਦ ਇੱਕ ਘੰਟਾ ਲੰਗਰ ਘਰ 'ਚ ਜਾ ਕੇ ਝੂਠੇ ਬਰਤਨ ਸਾਫ਼ ਕਰਨਗੇ। ਨਾਲ ਹੀ ਇੱਕ ਘੰਟਾ ਬੈਠ ਕੇ ਕੀਰਤਨ ਸਰਵਣ ਕਰਨਾ ਹੋਵੇਗਾ ਅਤੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ। ਸਜ਼ਾ ਖ਼ਤਮ ਹੋਣ ਉਪਰੰਤ 11 ਹਜ਼ਾਰ ਦੀ ਸੇਵਾ ਦੇਕੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਵਾਉਣ ਲਈ ਵੀ ਕਿਹਾ |
ਜਥੇਦਾਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਲੀਡਰਾਂ ਵੱਲੋਂ ਸੌਂਪੇ ਅਸਤੀਫੇ ਪ੍ਰਵਾਨ ਕੀਤੇ ਜਾਣ ਤੇ 6 ਮਹੀਨੇ ਅੰਦਰ ਪ੍ਰਧਾਨ ਦੀ ਪ੍ਰਕਿਰਿਆ ਅਨੁਸਾਰ ਚੋਣ ਕਰਵਾਈ ਜਾਵੇ |
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਈਆਂ ਭੁੱਲਾਂ ਨੂੰ ਕਬੂਲ ਕਰ ਲਿਆ ਹੈ। ਨਾਲ ਹੀ ਡੇਰਾ ਸੱਚਾ ਸੌਦਾ ਦੇ ਰਾਮ ਰਹੀਮ ਨੂੰ ਮੁਆਫ਼ੀ ਦੇਣ ਅਤੇ ਗੋਲੀਬਾਰੀ ਦੀ ਘਟਨਾ ਦਾ ਜੁਰਮ ਵੀ ਕਬੂਲ ਕੀਤਾ ਹੈ। ਉਨ੍ਹਾਂ ਮੰਨਿਆ ਕਿ ਨੇਤਾਵਾਂ ਨੇ ਆਪਣੀ ਸਰਕਾਰ ਸਮੇਂ ਗਲਤੀਆਂ ਕੀਤੀਆਂ ਹਨ।
ਮਜੀਠੀਆ ਨੇ ਹੱਥ ਜੋੜ ਕੇ ਮੰਗੀ ਮਾਫੀ
ਬਿਕਰਮ ਮਜੀਠੀਆ ਨੇ ਵੀ ਹੱਥ ਜੋੜ ਕੇ ਸਿੰਘ ਸਾਹਿਬਾਨ ਤੋਂ ਮੁਆਫੀ ਮੰਗੀ। ਉਨ੍ਹਾਂ ਕਿਹਾ ਕਿ ਉਹ 2007 ਤੋਂ 2012 ਤੱਕ ਮੰਤਰੀ ਮੰਡਲ ਦਾ ਹਿੱਸਾ ਨਹੀਂ ਸਨ ਪਰ 2012 ਤੋਂ 2017 ਤੱਕ ਮੰਤਰੀ ਮੰਡਲ ਦਾ ਹਿੱਸਾ ਰਹੇ। ਮੈਂ ਕਿਸੇ ਮੁੱਦੇ ਵਿੱਚ ਸ਼ਾਮਲ ਨਹੀਂ ਸੀ ਪਰ ਇਹ ਮੇਰੀ ਗਲਤੀ ਸੀ ਕਿ ਮੈਂ ਉਸ ਮੰਤਰੀ ਮੰਡਲ ਦਾ ਹਿੱਸਾ ਸੀ। ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ।
ਢੀਂਡਸਾ ਨੇ ਵੀ ਆਪਣੀ ਗਲਤੀ ਮੰਨ ਲਈ
ਪਰਮਿੰਦਰ ਸਿੰਘ ਢੀਂਡਸਾ ਨੇ ਵੀ ਆਪਣੀ ਗਲਤੀ ਮੰਨ ਲਈ ਹੈ। ਸਿੰਘ ਸਾਹਿਬਾਨ ਨੇ ਢੀਂਡਸਾ ਨੂੰ ਪੁੱਛਿਆ ਕਿ ਕੀ ਉਨ੍ਹਾਂ ਨੇ ਬੇਅਦਬੀ ਕਾਂਡ ਦੀ ਜਾਂਚ ਕਰ ਰਹੇ ਅਧਿਕਾਰੀਆਂ ਦਾ ਸਮਰਥਨ ਕੀਤਾ ਸੀ? ਤਾਂ ਉਸ ਨੇ ਹਾਂ ਵਿੱਚ ਜਵਾਬ ਦਿੱਤਾ ਅਤੇ ਕਿਹਾ ਕਿ ਹਾਂ, ਮੈਂ ਇਹ ਗੁਨਾਹ ਕੀਤਾ ਹੈ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਦੌਰਾਨ ਅਕਾਲੀਆਂ ਆਗੂਆਂ ਤੋਂ ਸਵਾਲ-ਜਵਾਬ ਕੀਤੇ ਗਏ, ਜਿਸ ਵਿਚ ਸੁਖਬੀਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਬੀਬੀ ਬਲਜੀਤ ਕੌਰ, ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਹੋਰ ਆਗੂ ਮੌਜੂਦ ਰਹੇ।