• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ, ਦਸਤਾਰਾਂ ਤੇ ਸਿਰੋਪਾਓ ਕੀਤੇ ਭੇਟ

7/15/2024 1:28:52 PM Gurpreet Singh     sachkhand sri harmandir sahib, new granthi singh sahibs of sachkhand sri Harmandir Sahib, turbans siropao, sgpc news, amritsar sahib    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੰਭਾਲੀ ਸੇਵਾ, ਦਸਤਾਰਾਂ ਤੇ ਸਿਰੋਪਾਓ ਕੀਤੇ ਭੇਟ  

ਅੰਮ੍ਰਿਤਸਰ/ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘਾਂ ਨੇ ਸੇਵਾ ਸੰਭਾਲ ਲਈ ਹੈ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਸੇਵਾ ਸੰਭਾਲ ਸਮਾਗਮ ਕਰਵਾਇਆ ਗਿਆ, ਜਿਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਗ੍ਰੰਥੀ ਵਜੋਂ ਸੰਭਾਲ ਲਈ ਹੈ।

ਸਮਾਗਮ ਵਿਚ ਹਾਜ਼ਰ ਰਹੇ

ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਹਾਜ਼ਰ ਸਨ।

SGPC ਦੀ ਅੰਤ੍ਰਿੰਗ ਕਮੇਟੀ ਵਿਚ ਹੋਈ ਸੀ ਨਿਯੁਕਤੀ

ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ ਸੀ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ। ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫਾਰਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।

ਨਵੇਂ ਗ੍ਰੰਥੀ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ

ਨਵੇਂ ਗ੍ਰੰਥੀ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਦੇ ਸੇਵਾ ਸੰਭਾਲਣ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਸੇਵਾ ਸੰਭਾਲ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਫਤਿਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵਲੋਂ ਦੋਵਾਂ ਨਵੇਂ ਗ੍ਰੰਥੀ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਗਏ।

 ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਗ੍ਰੰਥੀ ਸਾਹਿਬਾਨ ਤੋਂ ਇਲਾਵਾ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਅਜੈਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।

'sachkhand sri harmandir sahib','new granthi singh sahibs of sachkhand sri Harmandir Sahib','turbans siropao','sgpc news','amritsar sahib'

Please Comment Here

Similar Post You May Like

Recent Post

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

  • LPU ਦੇ ਸਟੂਡੈਂਟ ਦੇ ਕਤਲ ਦੀ ਗੁੱਥੀ ਸੁਲਝੀ, ਹਿਮਾਚਲ ਤੋਂ 6 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY