ਜਲੰਧਰ 'ਚ ਸਵੇਰ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਦਾ ਮਿਜਾਜ਼ ਇਕ ਵਾਰ ਫਿਰ ਬਦਲ ਗਿਆ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਸਨ। ਮੀਂਹ ਕਾਰਨ ਮੌਸਮ ਠੰਡਾ ਹੋ ਗਿਆ। ਮੀਂਹ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਉੱਥੇ ਹੀ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਚ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਰੂਪਨਗਰ ਸ਼ਾਮਲ ਹਨ। ਸਵੇਰੇ 9 ਵਜੇ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਅਤੇ ਆਸਪਾਸ ਦੇ ਕੁਝ ਇਲਾਕਿਆਂ 'ਚ ਵੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਵੀਰਵਾਰ ਸ਼ਾਮ ਨੂੰ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ— ਬੀਤੀ ਸ਼ਾਮ ਤਾਪਮਾਨ 33.8 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ
ਪਟਿਆਲਾ- ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 25 ਤੋਂ 34 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।