ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ

0.pdf

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ 2000 ਕਰੋੜ ਰੁਪਏ ਦਾ ਲਗਾਇਆ ਜ਼ੁਰਮਾਨਾ

ਖ਼ਬਰਿਸਤਾਨ ਨੈੱਟਵਰਕ -  ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਠੋਸ ਅਤੇ ਤਰਲ  ਕੁੜੇ ਦਾ ਸਹੀ ਨਿਪਟਾਰਾ ਨਾ ਕਰਨ ਤੇ   'ਤੇ ਪੰਜਾਬ ਸਰਕਾਰ 'ਤੇ 2000 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਐਨਜੀਟੀ ਨੇ ਪੰਜਾਬ ਨੂੰ ਇਹ ਰਕਮ ਵਾਤਾਵਰਨ ਮੁਆਵਜ਼ੇ ਵਜੋਂ ਅਦਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

ਐਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਲਗਾਤਾਰ ਚੇਤਾਵਨੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਪੰਜਾਬ ਸਰਕਾਰਾਂ ਹੁਣ ਤੱਕ ਠੋਸ ਅਤੇ ਤਰਲ ਕੁੜੇ ਦਾ ਢੁੱਕਵਾਂ ਪ੍ਰਬੰਧਨ ਕਰਨ ਵਿੱਚ ਨਾਕਾਮ ਰਹੀਆਂ ਹਨ। ਪੰਜਾਬ ਸਰਕਾਰ ਨੂੰ ਲਗਾਤਾਰ ਸੁਚੇਤ ਕਰਨ ਤੋਂ ਇਲਾਵਾ ਐਨਜੀਟੀ ਨੇ ਆਪਣੀ ਕਾਰਵਾਈ ਜਾਰੀ ਰੱਖੀ ਅਤੇ ਹੁਣ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।


Sep 23 2022 4:12PM
0.pdf
Source:

ਨਵੀਂ ਤਾਜੀ

ਸਿਆਸੀ