ਕਪੂਰਥਲਾ-ਗੋਇੰਦਵਾਲ ਸਾਹਿਬ ਰੋਡ 'ਤੇ ਸਥਿਤ ਐਕਸਿਸ ਬੈਂਕ ਦੀ ਕੰਧ ਤੋੜ ਕੇ ਚੋਰਾਂ ਨੇ ਲੱਖਾਂ ਰੁਪਏ ਚੋਰੀ ਕਰ ਲਏ। ਚੋਰੀ ਦੀ ਇਹ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਬੈਂਕ ਸਟਾਫ਼ ਨੇ ਘਟਨਾ ਸਬੰਧੀ ਪੁਲਸ ਮੁਲਾਜ਼ਮਾਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਬੈਂਕ ਕਰਮਚਾਰੀ ਨੇ ਸਵੇਰੇ ਮੈਨੇਜਰ ਨੂੰ ਦਿੱਤੀ ਸੂਚਨਾ
ਐਕਸਿਸ ਬੈਂਕ ਦੇ ਮੈਨੇਜਰ ਮਨੀਸ਼ ਸ਼ਰਮਾ ਨੇ ਦੱਸਿਆ ਕਿ ਸਵੇਰੇ ਬੈਂਕ ਮੁਲਾਜ਼ਮ ਸੁਖਦੇਵ ਸਿੰਘ ਨੇ ਉਨ੍ਹਾਂ ਨੂੰ ਫ਼ੋਨ 'ਤੇ ਸੂਚਨਾ ਦਿੱਤੀ ਕਿ ਬੈਂਕ ਦੇ ਬਾਹਰ ਲੱਗਿਆ ਕੈਮਰਾ ਟੁੱਟਿਆ ਹੋਇਆ ਹੈ ਅਤੇ ਕੰਧ ਟੁੱਟੀ ਹੋਈ ਹੈ | ਜਦੋਂ ਅਸੀਂ ਬੈਂਕ ਦੇ ਅੰਦਰ ਪਹੁੰਚੇ ਤਾਂ ਦੇਖਿਆ ਕਿ ਸਾਮਾਨ ਪੂਰੀ ਤਰ੍ਹਾਂ ਖਿੱਲਰਿਆ ਪਿਆ ਸੀ ਅਤੇ ਨਕਦੀ ਵੀ ਚੋਰੀ ਹੋ ਚੁੱਕੀ ਸੀ।ਫਿਲਹਾਲ ਕਿੰਨੇ ਲੱਖ ਰੁਪਏ ਦੀ ਚੋਰੀ ਹੋਈ ਹੈ? ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ
ਪੁਲਸ ਨੇ ਦੱਸਿਆ ਕਿ ਬੀਤੀ ਰਾਤ ਬੈਂਕ ਵਿੱਚ ਚੋਰਾਂ ਨੇ ਬੈਂਕ ਵਿਚੋਂ ਕੰਧ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਦੀ ਸੀਸੀਟੀਵੀ ਫੁਟੇਜ ਵੀ ਮੌਜੂਦ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੈਂਕ ਵਿੱਚੋਂ ਕਿੰਨੇ ਲੱਖ ਰੁਪਏ ਚੋਰੀ ਹੋਏ ਹਨ। ਬੈਂਕ ਮੈਨੇਜਰ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ।