ਜਲੰਧਰ 'ਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵੱਧ ਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਸ੍ਰੀ ਗੁਰੂ ਗੋਬਿੰਦ ਸਿੰਘ ਐਵੇਨਿਊ ਤੋਂ ਸਾਹਮਣੇ ਆਇਆ ਹੈ। ਜਿਥੇ ਘਰ ਪਰਤ ਰਹੀ ਇਕ ਲੜਕੀ ਤੋਂ ਫੋਨ ਲੁੱਟ ਲਿਆ ਗਿਆ। ਜਾਣਕਾਰੀ ਅਨੁਸਾਰ ਉਕਤ ਲੁਟੇਰੇ ਸਪਲੈਂਡਰ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਇਕ ਨੌਜਵਾਨ ਬਾਈਕ 'ਤੇ ਸਵਾਰ ਸੀ ਤੇ ਪਿੱਛੇ ਇਕ ਹੋਰ ਨੌਜਵਾਨ ਬੈਠਾ ਸੀ। ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ 'ਚ ਦੋਸ਼ੀ ਲੜਕੀ ਤੋਂ ਫੋਨ ਖੋਹ ਕੇ ਭੱਜਦੇ ਨਜ਼ਰ ਆ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਸ਼ਾਮ ਦੀ ਹੈ। ਲੜਕੀ ਫੋਨ ਸੁਣਦੀ ਹੋਈ ਸ੍ਰੀ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਆਪਣੇ ਘਰ ਵੱਲ ਜਾ ਰਹੀ ਸੀ। ਇਸ ਦੌਰਾਨ ਦੋ ਲੁਟੇਰੇ ਬਾਈਕ 'ਤੇ ਸਵਾਰ ਹੋ ਕੇ ਆਏ। ਲੁਟੇਰੇ ਆਏ ਤੇ ਲੜਕੀ ਤੋਂ ਰਸਤਾ ਪੁੱਛਣ ਲੱਗੇ। ਲੜਕੀ ਰਸਤਾ ਦੱਸ ਹੀ ਰਹੀ ਸੀ ਕਿ ਬਾਈਕ 'ਤੇ ਪਿੱਛੇ ਬੈਠੇ ਨੌਜਵਾਨ ਨੇ ਉਸ ਨੂੰ ਧੱਕਾ ਦੇ ਕੇ ਉਸ ਦਾ ਫੋਨ ਖੋਹ ਲਿਆ। ਜਿਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਏ।