ਅੱਜ ਸਵੇਰ ਤੋਂ ਹੀ ਮਹਿੰਦਰ ਸਿੰਘ ਕੇਪੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਚਰਚਾ ਸੀ। ਕੇ.ਪੀ ਨੇ ਸ਼ਹਿਰ ਅਤੇ ਸਿਆਸੀ ਹਲਕਿਆਂ ਵਿੱਚ ਚੱਲ ਰਹੀਆਂ ਚਰਚਾਵਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਹੁਣ ਕਾਂਗਰਸ ਵਿੱਚ ਉਨ੍ਹਾਂ ਦਾ ਕੋਈ ਦੋਸਤ ਨਹੀਂ ਬਚਿਆ ਹੈ ਅਤੇ ਹਰ ਕੋਈ ਮੈਨੂੰ ਆਪਣਾ ਦੁਸ਼ਮਣ ਸਮਝਦਾ ਹੈ।
ਅਕਾਲੀ ਦਲ ਛੱਡਣ ਦਾ ਨਹੀ ਕੋਈ ਇਰਾਦਾ
ਕੇਪੀ ਨੇ ਕਿਹਾ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਵੀ ਚਰਚਾ ਸੁਣੀ ਹੈ, ਜਿਸ ਸਬੰਧੀ ਉਨ੍ਹਾਂ ਨੇ ਕਿਸੇ ਨਾਲ ਮੇਰੇ ਕਾਂਗਰਸ 'ਚ ਸ਼ਾਮਲ ਹੋਣ ਬਾਰੇ ਫੋਨ 'ਤੇ ਗੱਲ ਕੀਤੀ ਪਰ ਉਕਤ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਹਾਈਕਮਾਂਡ ਤੋਂ ਕਿਸੇ ਨੇ ਸੂਚਨਾ ਦਿੱਤੀ ਹੈ। ਇਹ ਉਨ੍ਹਾਂ ਦੀ ਜਾਣਕਾਰੀ ਹੈ, ਪਰ ਉਨ੍ਹਾਂ ਦਾ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਵਾਪਸੀ ਦਾ ਕੋਈ ਵਿਚਾਰ ਨਹੀਂ ਹੈ।
ਕਾਂਗਰਸ 'ਚ ਹੁਣ ਨਹੀ ਹੈ ਕੋਈ ਦੋਸਤ
ਉਨ੍ਹਾਂ ਅੱਗੇ ਕਿਹਾ ਕਿ ਹੁਣ ਉਨ੍ਹਾਂ ਦਾ ਕਾਂਗਰਸ ਵਿੱਚ ਕੋਈ ਦੋਸਤ ਨਹੀਂ ਰਿਹਾ, ਕੇਪੀ ਨੇ ਕਿਹਾ ਕਿ ਹੁਣ ਕਾਂਗਰਸ ਵਿੱਚ ਹਰ ਕੋਈ ਉਨ੍ਹਾਂ ਨੂੰ ਆਪਣਾ ਦੁਸ਼ਮਣ ਸਮਝ ਰਿਹਾ ਹੈ। ਕੱਲ੍ਹ ਦਿਲਬਾਗ ਨਗਰ ਵਿੱਚ ਉਨ੍ਹਾਂ ਦੀ ਮੀਟਿੰਗ ਚੱਲ ਰਹੀ ਸੀ। ਉਹ ਅਕਾਲੀ ਦਲ 'ਚ ਕੰਮ ਕਰ ਰਹੇ ਹਨ ਅਤੇ ਪੱਛਮੀ ਹਲਕੇ ਵਿੱਚ ਉਮੀਦਵਾਰਾਂ ਦੀ ਸੂਚੀ ਬਣਾ ਰਹੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ 3 ਉਮੀਦਵਾਰਾਂ ਦੇ ਨਾਂ ਭੇਜ ਦਿੱਤੇ ਹਨ। ਅੱਜ ਅਕਾਲੀ ਦਲ ਦੇ ਉਮੀਦਵਾਰ ਦਾ ਐਲਾਨ ਹੋ ਸਕਦਾ ਹੈ।
ਕਾਂਗਰਸ 'ਤੇ ਸਾਧਿਆ ਨਿਸ਼ਾਨਾ
ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕੇਪੀ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ 1 ਲੱਖ 75 ਹਜ਼ਾਰ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਪਾਰਟੀ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕਰ ਸਕੀ ਹੈ। ਚੋਣਾਵ ਬੇਮੌਸਮ ਵਿੱਚ ਕਰਵਾਏ ਜਾ ਰਹੇ ਹਨ।
ਲੋਕਾਂ ਦੇ ਦਿਲਾਂ 'ਚੋ ਉਤਰ ਗਏ ਹਨ CM ਮਾਨ
ਕੇਪੀ ਨੇ ਕਿਹਾ ਕਿ ਜ਼ਿਮਨੀ ਚੋਣਾਂ ਨਾਲ ਪੰਜਾਬ ਸਰਕਾਰ 'ਤੇ ਦਾ ਕੋਈ ਅਸਰ ਨਜ਼ਰ ਨਹੀਂ ਆਵੇਗਾ। ਪੱਛਮੀ ਹਲਕੇ 'ਚ ਲੋਕਾਂ ਵੱਲੋਂ ਵੋਟਾਂ ਦਾ ਬਾਈਕਾਟ ਕਰਨ ਦੇ ਐਲਾਨ ’ਤੇ ਕੇ.ਪੀ ਨੇ ਕਿਹਾ ਕਿ ਉਹ ਲੋਕਾਂ ਦੇ ਨਾਲ ਖੜ੍ਹੇ ਹਨ। ਜੇਕਰ ਲੋਕ ਉਨਾਂ ਨੂੰ ਵੋਟਾਂ ਦਾ ਬਾਈਕਾਟ ਕਰਨ ਲਈ ਕਹਿਣਗੇ ਤਾਂ ਉਨਾਂ ਨੂੰ ਓਹ ਵੀ ਮਨਜੂਰ ਹੈ | ਇਸ ਸਮੇਂ ਨਗਰ ਨਿਗਮ ਚੋਣਾਂ ਹੋਣੀਆਂ ਚਾਹੀਦੀਆਂ ਸਨ ਪਰ ਅਜੇ ਤੱਕ ਨਹੀਂ ਕਰਵਾਈਆਂ ਜਾ ਰਹੀਆਂ।ਸੀ.ਐਮ.ਭਗਵੰਤ ਵਲੋਂ ਜਲੰਧਰ 'ਚ ਘਰ ਲੈਣ ਬਾਰੇ ਕੇਪੀ ਨੇ ਕਿਹਾ ਕਿ ਹੁਣ ਉਹ ਲੋਕਾਂ ਦੇ ਮਨਾਂ 'ਚੋਂ ਉਤਰ ਚੁੱਕੇ ਹਨ