ਖਬਰਿਸਤਾਨ ਨੈੱਟਵਰਕ- ਭਾਰਤ ਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਦੇਸ਼ ਦੇ ਲੋਕਾਂ ਵਿੱਚ ਹਲਚਲ ਮਚ ਗਈ ਹੈ। ਜਲੰਧਰ ਵਿੱਚ ਲੋਕਾਂ ਨੇ ਰਾਸ਼ਨ ਅਤੇ ਜ਼ਰੂਰੀ ਸਾਮਾਨ ਜਮ੍ਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਰਾਸ਼ਨ ਦੀਆਂ ਦੁਕਾਨਾਂ ਦੇ ਬਾਹਰ ਲੋਕਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ।
ਇਸ ਤੋਂ ਇਲਾਵਾ ਸ਼ਹਿਰ ਦੇ ਡੀ-ਮਾਰਟ ਵਿਚ ਵੀ ਕਾਫੀ ਲੋਕਾਂ ਦੀ ਰਾਸ਼ਨ ਲੈਣ ਲਈ ਭੀੜ ਲੱਗ ਗਈ। ਲੋਕ 2-3 ਮਹੀਨਿਆਂ ਦਾ ਰਾਸ਼ਨ ਇਕੱਠਾ ਕਰਨ ਲੱਗੇ ਹਨ। ਜਿਸ ਤੋਂ ਲੱਗਦਾ ਹੈ ਕਿ ਕਿਤੇ ਨਾ ਕਿਤੇ ਲੋਕਾਂ ਦੇ ਮਨਾਂ ਵਿਚ ਜੰਗ ਵਰਗੇ ਹਾਲਾਤ ਪੈਦਾ ਹੋਣ ਦਾ ਡਰ ਹੈ।
ਲੋਕਾਂ ਦਾ ਕਹਿਣਾ ਹੈ ਕਿ ਉਹ ਅਜਿਹਾ ਇਸ ਲਈ ਕਰ ਰਹੇ ਹਨ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ, ਪ੍ਰਸ਼ਾਸਨ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਿਹਾ ਹੈ ਕਿ ਉਹ ਨਾ ਘਬਰਾਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ।