ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 26 ਮਈ 2024 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਜਿਸ ਮੁਤਾਬਕ ਪੰਜਾਬ 'ਚ ਪੈਟਰੋਲ 21 ਪੈਸੇ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਜਾਰੀ ਹੈ। ਇਸ ਕਾਰਨ ਕੱਚੇ ਤੇਲ ਦੀਆਂ ਕੀਮਤਾਂ 'ਚ ਬਦਲਾਅ ਦਾ ਅਸਰ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਦਿਖਾਈ ਦੇ ਰਿਹਾ ਹੈ।
ਪੰਜਾਬ ਤੋਂ ਇਲਾਵਾ ਰਾਜਸਥਾਨ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਦੀ ਸਮੀਖਿਆ ਕੀਤੀ ਜਾਂਦੀ ਹੈ।
ਮਈ 2024 ਲਈ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਪੰਜਾਬ ਵਿੱਚ ਪੈਟਰੋਲ ਦੀ ਕੀਮਤ ਮਈ ਵਿੱਚ 96.77 ਰੁਪਏ ਪ੍ਰਤੀ ਲੀਟਰ ਤੋਂ ਸ਼ੁਰੂ ਹੋਈ, ਜੋ ਪਿਛਲੇ ਮਹੀਨੇ ਦੇ 96.81 ਰੁਪਏ ਪ੍ਰਤੀ ਲੀਟਰ ਨਾਲੋਂ 0.04 ਫੀਸਦੀ ਘੱਟ ਹੈ।
- ਮਈ ਦੌਰਾਨ ਪੈਟਰੋਲ ਦੀ ਸਭ ਤੋਂ ਵੱਧ ਦਰ ਦਰਜ ਕੀਤੀ ਗਈਜੋ ਕਿ 97.10 ਰੁਪਏ ਸੀ, ਜੋ 1 ਮਈ ਤੋਂ 26 ਮਈ ਦੇ ਵਿਚਕਾਰ 1.1 ਫੀਸਦੀ ਵਧੀ ਹੈ।
-ਮਈ ਦੌਰਾਨ ਪੈਟਰੋਲ ਦੀ ਸਭ ਤੋਂ ਘੱਟ ਕੀਮਤ 96.03 ਰੁਪਏ ਦਰਜ ਕੀਤੀ ਗਈ, ਜੋ 1 ਮਈ ਤੋਂ 26 ਮਈ ਦਰਮਿਆਨ 1.11 ਫੀਸਦੀ ਦੀ ਗਿਰਾਵਟ ਹੈ।
- 26 ਮਈ ਨੂੰ ਪੈਟਰੋਲ ਦੀ ਕੀਮਤ 96.80 ਰੁਪਏ ਪ੍ਰਤੀ ਲੀਟਰ 'ਤੇ ਬੰਦ ਹੋਈ, ਜੋ ਮਹੀਨੇ 'ਚ 1.1 ਫੀਸਦੀ ਦਾ ਵਾਧਾ ਹੈ।
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਪੈਟਰੋਲ ਦੀ ਕੀਮਤ 100.76 ਰੁਪਏ ਅਤੇ ਡੀਜ਼ਲ ਦੀ ਕੀਮਤ 92.35 ਰੁਪਏ ਪ੍ਰਤੀ ਲੀਟਰ ਹੈ।