ਪੰਜਾਬ 'ਚ 2 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਤਰਨਤਾਰਨ ਜ਼ਿਲ੍ਹੇ ਵਿੱਚ ਇਹ ਛੁੱਟੀ 2 ਅਤੇ 3 ਮਾਰਚ ਨੂੰ ਹੋਵੇਗੀ। ਕਿਉਂਕਿ 2 ਮਾਰਚ ਨੂੰ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਕਾਰਨ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਰਹੇਗੀ। 3 ਮਾਰਚ ਨੂੰ ਡਰਾਈ ਡੇ ਵੀ ਹੋਵੇਗਾ। ਇਹ ਫੈਸਲਾ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਿਆ ਗਿਆ ਹੈ। ਜਿਸ ਕਾਰਨ ਇਸ ਨੂੰ ਪੂਰੇ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਨਗਰ ਕੌਂਸਲ ਤਰਨ ਤਾਰਨ ਦੀਆਂ 02 ਮਾਰਚ, 2025 ਨੂੰ ਹੋ ਰਹੀਆਂ ਚੋਣਾਂ ਲਈ 113 ਉਮੀਦਵਾਰ ਚੋਣ ਲੜਨਗੇ । ਜਿਲ੍ਹਾ ਚੋਣ ਅਫਸਰ ਤਰਨ ਤਾਰਨ ਰਾਹੁਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਕੌਂਸਲ ਚੋਣਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਕੁੱਲ 25 ਵਾਰਡ ਹਨ ਅਤੇ ਇਹ ਚੋਣਾਂ ਕਰਵਾਉਣ ਲਈ 63 ਬੂਥ ਸੁਰੱਖਿਅਤ ਇਮਾਰਤਾਂ ਵਿੱਚ ਸਥਾਪਿਤ ਕੀਤੇ ਗਏ ਹਨ।