• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ 31 ਮਈ ਨੂੰ ਰਾਤ 9.30 ਤੋਂ 10 ਵਜੇ ਤੱਕ ਰਹੇਗਾ Black Out, ਘਬਰਾਉਣ ਦੀ ਲੋੜ ਨਹੀਂ : DC ਹਿਮਾਂਸ਼ੂ ਅਗਰਵਾਲ

जालंधर में 31 मई को होगा BLACKOUT,
5/30/2025 7:35:45 PM Kushi Rajput     BLACKOUT in Jalandhar, Jalandhar Deputy Commissioner Dr Himanshu Aggarwal, hindi news, Jalandhar news, breaking news     ਜਲੰਧਰ 'ਚ 31 ਮਈ ਨੂੰ ਰਾਤ 9.30 ਤੋਂ 10 ਵਜੇ ਤੱਕ ਰਹੇਗਾ Black Out, ਘਬਰਾਉਣ ਦੀ ਲੋੜ ਨਹੀਂ : DC ਹਿਮਾਂਸ਼ੂ ਅਗਰਵਾਲ    जालंधर में 31 मई को होगा BLACKOUT,

ਖਬਰਿਸਤਾਨ ਨੈੱਟਵਰਕ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ। 

  ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੇ ਅਭਿਆਸ ਦੌਰਾਨ ਘਰਾਂ ਤੋਂ ਬਾਹਰ ਵਾਲੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸ਼ਹਿਰ ਵਿੱਚ ਸਾਇਰਨ ਹੋਰ ਵਧਾਏ ਗਏ ਹਨ, ਪਰ ਫਿਰ ਵੀ ਜੇਕਰ ਇਸ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਕੰਟਰੋਲ ਰੂਮ ਨੰਬਰ 0181-2224417'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। 

 ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਬਲੈਕ ਆਊਟ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਇਕ ਅਭਿਆਸ ਵਜੋਂ ਕਰਵਾਇਆ ਜਾ ਰਿਹਾ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਭਿਆਸ ਦੌਰਾਨ ਸੁਰੱਖਿਆ ਉਪਾਵਾਂ ਦੀ ਪਾਲਣਾ ਜ਼ਰੂਰੀ ਹੈ।

   ਡਾ. ਅਗਰਵਾਲ ਨੇ ਦੱਸਿਆ ਕਿ ਬਲੈਕ ਆਊਟ ਦੌਰਾਨ ਗੈਰ ਜ਼ਰੂਰੀ ਤੌਰ 'ਤੇ ਵਾਹਨਾਂ ਰਾਹੀਂ ਸਫਰ ਨਾ ਕੀਤਾ ਜਾਵੇ ਅਤੇ ਜ਼ਰੂਰੀ ਸਫ਼ਰ ਕਰਨ 'ਤੇ ਬਲੈਕ ਆਊਟ ਦੇ ਸਮੇਂ ਦੌਰਾਨ ਆਪਣੇ ਵਾਹਨ ਸੜਕ ਦੇ ਇਕ ਪਾਸੇ ਲਗਾਕੇ ਲਾਈਟ ਬੰਦ ਕੀਤੀ ਜਾਵੇ।

    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ 31 ਮਈ ਨੂੰ ਹੀ ਸ਼ਾਮ 6 ਵਜੇ ਕੈਂਟ ਬੋਰਡ ਦਫ਼ਤਰ, ਨੇੜੇ ਜਵਾਹਰ ਪਾਰਕ ਜਲੰਧਰ ਕੈਂਟ ਵਿਖੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਮੌਕ ਡਰਿੱਲ ਕਰਵਾਈ ਜਾਂਦੀ ਹੈ। ਮੌਕ ਡਰਿੱਲ ਦੌਰਾਨ ਜਿਥੇ ਜਨਤਾ ਦੀ ਜਾਨ-ਮਾਲ ਦੀ ਰੱਖਿਆ ਕਰਨ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਜ਼ਰੂਰੀ ਸੇਵਾਵਾਂ ਜਿਵੇਂ ਖਾਧ ਪਦਾਰਥਾਂ ਦੀ ਉਪਲਬੱਧਤਾ, ਸਿਹਤ ਸੇਵਾਵਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਮੁੱਹਈਆ ਕਰਵਾਉਣ ਦਾ ਅਭਿਆਸ ਕਰਵਾਇਆ ਜਾਂਦਾ ਹੈ।

   ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ., ਬੀ.ਐਸ.ਐਫ.ਅਤੇ ਫੌਜ ਆਦਿ ਸਮੇਤ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ ਸ਼ਾਮਿਲ ਹੋਣਗੇ ਅਤੇ ਐਮਰਜੈਂਸੀ ਹਾਲਾਤ ਦੌਰਾਨ ਜੋ ਸੁਰੱਖਿਆ ਉਪਾਅ ਵਰਤੇ ਜਾਂਦੇ ਹਨ, ਉਨ੍ਹਾਂ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਅਭਿਆਸ ਕਰਨਗੇ। 

      ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਇਹ ਵੀ ਅਪੀਲ ਕੀਤੀ ਕਿ ਅਭਿਆਸ ਦੌਰਾਨ ਸਰਕਾਰ ਅਤੇ ਪ੍ਰਸਾਸ਼ਨ ਵਲੋਂ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾੳਂਦਿਆਂ ਪੂਰਨ ਸਹਿਯੋਗ ਦਿੱਤਾ ਜਾਵੇ। 

'BLACKOUT in Jalandhar','Jalandhar Deputy Commissioner Dr Himanshu Aggarwal','hindi news','Jalandhar news','breaking news'

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY