• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਅੱਜ ਹੋਵੇਗੀ ਮੌਕ ਡ੍ਰਿੱਲ, ਦੇਖੋ ਵੱਖ-ਵੱਖ ਜ਼ਿਲਿਆਂ ਚ Black out ਦੀ Timing

पंजाब में आज होगा Blackout,
5/31/2025 10:29:26 AM Kushi Rajput     blackout in Punjab, Punjab, breaking news , blackout in Punjab today know the timing of your district    ਪੰਜਾਬ 'ਚ ਅੱਜ ਹੋਵੇਗੀ ਮੌਕ ਡ੍ਰਿੱਲ, ਦੇਖੋ ਵੱਖ-ਵੱਖ ਜ਼ਿਲਿਆਂ ਚ Black out ਦੀ Timing  पंजाब में आज होगा Blackout,

ਖਬਰਿਸਤਾਨ ਨੈੱਟਵਰਕ-ਅੱਜ ਪੰਜਾਬ ਵਿੱਚ ਇੱਕ ਵਾਰ ਫਿਰ ਮੌਕ ਡਰਿੱਲ ਅਤੇ ਬਲੈਕਆਊਟ ਕੀਤਾ ਜਾਵੇਗਾ। ਇਸ ਦੌਰਾਨ, ਪੰਜਾਬ ਦੇ ਅੰਮ੍ਰਿਤਸਰ ਵਿੱਚ ਸ਼ਾਮ 6 ਵਜੇ ਤੋਂ 7 ਵਜੇ ਤੱਕ ਮੌਕ ਡਰਿੱਲ ਕੀਤੀ ਜਾਵੇਗੀ, ਜਿਸ ਤੋਂ ਬਾਅਦ ਰਾਤ 8 ਵਜੇ ਤੋਂ 8:30 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ। ਜਲੰਧਰ ਵਿੱਚ, ਅੱਜ ਰਾਤ 9:30 ਵਜੇ ਤੋਂ 10 ਵਜੇ ਤੱਕ ਜ਼ਿਲ੍ਹੇ ਵਿੱਚ ਬਲੈਕਆਊਟ ਕੀਤਾ ਜਾਵੇਗਾ। ਇਸ ਦੌਰਾਨ, ਪਹਿਲਾਂ ਸਾਇਰਨ ਦੀ ਆਵਾਜ਼ ਸੁਣਾਈ ਦੇਵੇਗੀ ਅਤੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਨੂੰ ਛੱਡ ਕੇ ਪੂਰੇ ਜ਼ਿਲ੍ਹੇ ਵਿੱਚ ਲਾਈਟਾਂ ਬੰਦ ਕਰ ਦਿੱਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਲੋਕਾਂ ਨੂੰ ਅਪੀਲ

ਜਲੰਧਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ।

ਕੰਟਰੋਲ ਰੂਮ ਨੰਬਰ

ਉਨ੍ਹਾਂ ਕਿਹਾ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ। 

  ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੇ ਅਭਿਆਸ ਦੌਰਾਨ ਘਰਾਂ ਤੋਂ ਬਾਹਰ ਵਾਲੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ। ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸ਼ਹਿਰ ਵਿੱਚ ਸਾਇਰਨ ਹੋਰ ਵਧਾਏ ਗਏ ਹਨ, ਪਰ ਫਿਰ ਵੀ ਜੇਕਰ ਇਸ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਕੰਟਰੋਲ ਰੂਮ ਨੰਬਰ 0181-2224417 'ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। 

ਘਬਰਾਉਣ ਦੀ ਲੋੜ ਨਹੀਂ 

 ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹ ਬਲੈਕ ਆਊਟ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਇਕ ਅਭਿਆਸ ਵਜੋਂ ਕਰਵਾਇਆ ਜਾ ਰਿਹਾ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਭਿਆਸ ਦੌਰਾਨ ਸੁਰੱਖਿਆ ਉਪਾਵਾਂ ਦੀ ਪਾਲਣਾ ਜ਼ਰੂਰੀ ਹੈ।

ਮੌਕ ਡਰਿੱਲ

   ਡਾ. ਅਗਰਵਾਲ ਨੇ ਦੱਸਿਆ ਕਿ ਬਲੈਕ ਆਊਟ ਦੌਰਾਨ ਗੈਰ ਜ਼ਰੂਰੀ ਤੌਰ 'ਤੇ ਵਾਹਨਾਂ ਰਾਹੀਂ ਸਫਰ ਨਾ ਕੀਤਾ ਜਾਵੇ ਅਤੇ ਜ਼ਰੂਰੀ ਸਫ਼ਰ ਕਰਨ 'ਤੇ ਬਲੈਕ ਆਊਟ ਦੇ ਸਮੇਂ ਦੌਰਾਨ ਆਪਣੇ ਵਾਹਨ ਸੜਕ ਦੇ ਇਕ ਪਾਸੇ ਲਗਾਕੇ ਲਾਈਟ ਬੰਦ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ 31 ਮਈ ਨੂੰ ਹੀ ਸ਼ਾਮ 6 ਵਜੇ ਕੈਂਟ ਬੋਰਡ ਦਫ਼ਤਰ, ਨੇੜੇ ਜਵਾਹਰ ਪਾਰਕ ਜਲੰਧਰ ਕੈਂਟ ਵਿਖੇ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਹਿਤਿਆਤ ਵਜੋਂ ਮੌਕ ਡਰਿੱਲ ਕਰਵਾਈ ਜਾਂਦੀ ਹੈ। ਮੌਕ ਡਰਿੱਲ ਦੌਰਾਨ ਜਿਥੇ ਜਨਤਾ ਦੀ ਜਾਨ-ਮਾਲ ਦੀ ਰੱਖਿਆ ਕਰਨ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਜ਼ਰੂਰੀ ਸੇਵਾਵਾਂ ਜਿਵੇਂ ਖਾਧ ਪਦਾਰਥਾਂ ਦੀ ਉਪਲਬੱਧਤਾ, ਸਿਹਤ ਸੇਵਾਵਾਂ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਮੁੱਹਈਆ ਕਰਵਾਉਣ ਦਾ ਅਭਿਆਸ ਕਰਵਾਇਆ ਜਾਂਦਾ ਹੈ।

   ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮੌਕ ਡਰਿੱਲ ਦੌਰਾਨ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ., ਬੀ.ਐਸ.ਐਫ.ਅਤੇ ਫੌਜ ਆਦਿ ਸਮੇਤ ਹੋਰ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ ਸ਼ਾਮਿਲ ਹੋਣਗੇ ਅਤੇ ਐਮਰਜੈਂਸੀ ਹਾਲਾਤ ਦੌਰਾਨ ਜੋ ਸੁਰੱਖਿਆ ਉਪਾਅ ਵਰਤੇ ਜਾਂਦੇ ਹਨ, ਉਨ੍ਹਾਂ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਅਭਿਆਸ ਕਰਨਗੇ। 

      ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆ ਨੂੰ ਇਹ ਵੀ ਅਪੀਲ ਕੀਤੀ ਕਿ ਅਭਿਆਸ ਦੌਰਾਨ ਸਰਕਾਰ ਅਤੇ ਪ੍ਰਸਾਸ਼ਨ ਵਲੋਂ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾੳਂਦਿਆਂ ਪੂਰਨ ਸਹਿਯੋਗ ਦਿੱਤਾ ਜਾਵੇ। 

ਕਪੂਰਥਲਾ ਅਤੇ ਫਗਵਾੜਾ ਵਿੱਚ ਵੀ ਬਲੈਕਆਊਟ ਰਹੇਗਾ

ਇਸ ਦੇ ਨਾਲ ਹੀ, ਕਪੂਰਥਲਾ ਅਤੇ ਫਗਵਾੜਾ ਵਿੱਚ ਅੱਜ ਰਾਤ 9:30 ਵਜੇ ਤੋਂ 10 ਵਜੇ ਤੱਕ ਬਲੈਕਆਊਟ ਰਹੇਗਾ। ਇਸਦਾ ਉਦੇਸ਼ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਤਿਆਰੀ ਕਰਨਾ ਹੈ।

ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਕਿਸ ਸਮੇਂ ਬਲੈਕਆਊਟ ਰਹੇਗਾ

ਜਲੰਧਰ: 31 ਮਈ ਦੀ ਰਾਤ ਨੂੰ 9:30 ਵਜੇ ਤੋਂ 10:00 ਵਜੇ ਤੱਕ ਬਲੈਕਆਊਟ ਰਹੇਗਾ। ਇਸ ਤੋਂ ਪਹਿਲਾਂ ਸਾਇਰਨ ਦੀ ਆਵਾਜ਼ ਸੁਣਾਈ ਦੇਵੇਗੀ।

ਗੁਰਦਾਸਪੁਰ: ਜ਼ਿਲ੍ਹੇ ਭਰ ਵਿੱਚ ਸ਼ਾਮ 8:00 ਵਜੇ ਤੋਂ 8:30 ਵਜੇ ਤੱਕ ਬਲੈਕਆਊਟ ਰਹੇਗਾ ਅਤੇ ਮੌਕ ਡਰਿੱਲ ਕੀਤੀ ਜਾਵੇਗੀ।

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਸ਼ਾਮ 6:00 ਵਜੇ ਤੋਂ 6:30 ਵਜੇ ਤੱਕ ਮੌਕ ਡਰਿੱਲ ਅਤੇ ਪੂਰੇ ਖੇਤਰ ਵਿੱਚ ਸ਼ਾਮ 8:00 ਵਜੇ ਤੋਂ 8:30 ਵਜੇ ਤੱਕ ਬਲੈਕਆਊਟ ਰਹੇਗਾ।

ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਸ਼ਾਮ 6:00 ਵਜੇ ਤੋਂ 7:00 ਵਜੇ ਤੱਕ ਮੌਕ ਡਰਿੱਲ ਕੀਤੀ ਜਾਵੇਗੀ। ਸ਼ਾਮ 6:00 ਵਜੇ ਤੋਂ 6:30 ਵਜੇ ਤੱਕ ਸਾਇਰਨ ਵੱਜੇਗਾ ਅਤੇ ਸ਼ਹਿਰ ਛਾਉਣੀ ਵਿੱਚ ਰਾਤ 9:00 ਵਜੇ ਤੋਂ 9:30 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ।

ਮੋਗਾ: ਮੋਗਾ ਵਿੱਚ ਰਾਤ 8:00 ਵਜੇ ਮੌਕ ਡਰਿੱਲ ਕੀਤੀ ਜਾਵੇਗੀ ਅਤੇ ਬਲੈਕਆਊਟ ਕੀਤਾ ਜਾਵੇਗਾ।

ਬਰਨਾਲਾ: ਬਰਨਾਲਾ ਵਿੱਚ ਰਾਤ 8:30 ਵਜੇ ਤੋਂ 9:00 ਵਜੇ ਤੱਕ ਬਲੈਕਆਊਟ ਕੀਤਾ ਜਾਵੇਗਾ ਅਤੇ 3 ਥਾਵਾਂ 'ਤੇ ਮੌਕ ਡਰਿੱਲ ਕੀਤੀ ਜਾਵੇਗੀ।

ਮੋਹਾਲੀ: ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਵਿੱਚ ਸ਼ਾਮ 6:00 ਵਜੇ ਮੌਕ ਡਰਿੱਲ ਕੀਤਾ ਜਾਵੇਗਾ। ਇਸ ਦੌਰਾਨ ਸਾਇਰਨ ਵੀ ਵਜਾਇਆ ਜਾਵੇਗਾ।

ਚੰਡੀਗੜ੍ਹ ਵਿੱਚ ਵੀ ਬਲੈਕਆਊਟ ਕੀਤਾ ਜਾਵੇਗਾ ਜੋ 8:00 ਵਜੇ ਤੋਂ 8:10 ਵਜੇ ਤੱਕ ਹੋਵੇਗਾ।

'blackout in Punjab','Punjab','breaking news','blackout in Punjab today know the timing of your district'

Please Comment Here

Similar Post You May Like

  • आज से पंजाब की अनाज मंडियां रहेगी बंद

    आज से पंजाब की अनाज मंडियां रहेगी बंद , जानें वजह

  • पंजाब के लोगों के लिए खुशखबरी...

    पंजाब के लोगों के लिए खुशखबरी... बठिंडा से दिल्ली के लिए फ्लाइट आज से शुरु

Recent Post

  • ਜਲੰਧਰ 'ਚ Capital Bank ਦੀ ਬੇਸਮੈਂਟ 'ਚ ਲੱਗੀ ਅੱ/ਗ, ਫਾਇਰ ਬ੍ਰਿਗੇਡ ਮੌਕੇ 'ਤੇ...

  • ਪੰਜਾਬ 'ਚ ਸੋਮਵਾਰ ਤੇ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ! ਇਹ ਅਦਾਰੇ ਰਹਿਣਗੇ ਬੰਦ...

  • CANADA 'ਚ ਲੁਧਿਆਣਾ ਦੇ ਨੌਜਵਾਨ ਦੀ ਰਹੱਸਮਈ ਹਾਲਾਤਾਂ 'ਚ ਮੌ.ਤ...

  • ਜਲੰਧਰ 'ਚ ਭਾਜਪਾ ਆਗੂ ਸੁਸ਼ੀਲ ਰਿੰਕੂ ਤੇ ਕੇ ਡੀ ਭੰਡਾਰੀ ਪੁਲਸ ਹਿਰਾਸਤ 'ਚ, ਜਾਣੋ ਕੀ ਹੈ ਮਾਮਲਾ, ਦੇਖੋ VIDEO...

  • ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਬਦਲੇਗਾ ਮੌਸਮ ਦਾ ਮਿਜ਼ਾਜ਼...

  • CM ਰੇਖਾ ਗੁਪਤਾ 'ਤੇ ਹਮਲਾ ਕਰਨ ਵਾਲਾ 5 ਦਿਨਾਂ ਦੇ ਰਿਮਾਂਡ 'ਤੇ, ਪਹਿਲਾਂ ਵੀ ਦਰਜ ਹਨ ਮਾਮਲੇ...

  • ਦਿੱਲੀ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਚਿਆ ਹੜਕੰਪ...

  • Online Games ਖੇਡਣ ਵਾਲਿਆਂ ਨੂੰ ਲੱਗ ਸਕਦੈ ਝਟਕਾ! ਲੱਗ ਜਾਵੇਗਾ ਬੈਨ?...

  • ਅਮਰੀਕਾ ਦਾ ਪ੍ਰਵਾਸੀਆਂ ਨੂੰ ਵੱਡਾ ਝਟਕਾ , 6 ਹਜ਼ਾਰ STUDENT ਵੀਜ਼ਾ ਕੀਤੇ ਰੱਦ ...

  • PSEB ਦਾ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਫੈਸਲਾ, 2025-26 ਸੈਸ਼ਨ ਲਈ ਇਸ ਤਰੀਕ ਤੱਕ ਲੈ ਸਕਦੇ ਦਾਖਲਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY