ਜਲੰਧਰ 'ਚ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਪੱਛਮੀ ਸੀਟ 'ਤੇ ਹੋਣ ਵਾਲੀ ਉਪ ਚੋਣ ਦੇ ਸਬੰਧ 'ਚ ਕੀਤਾ ਗਿਆ ਹੈ। ਜਿਸ ਅਨੁਸਾਰ ਜਲੰਧਰ ਪੱਛਮੀ ਵਿੱਚ ਪੈਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਬੰਦ ਰਹਿਣਗੇ।
ਨਤੀਜਾ 13 ਜੁਲਾਈ ਨੂੰ ਆਵੇਗਾ
ਜਲੰਧਰ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ ਹਨ। ਇਸ ਦੇ ਨਤੀਜੇ ਵੀ ਵੋਟਿੰਗ ਤੋਂ 2 ਦਿਨ ਬਾਅਦ ਭਾਵ 13 ਜੁਲਾਈ ਨੂੰ ਐਲਾਨੇ ਜਾਣਗੇ। ਇਹ ਉਪ ਚੋਣਾਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੋ ਰਹੀਆਂ ਹਨ। ਕਿਉਂਕਿ ਅੰਗੁਰਲ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।