ਜਲੰਧਰ ਵਿਚ ਭਲਕੇ ਕੁਝ ਇਲਾਕਿਆਂ ਵਿਚ ਬਿਜਲੀ ਬੰਦ ਰਹਿਣ ਵਾਲੀ ਹੈ। ਦੱਸ ਦੇਈਏ ਕਿ ਕੱਲ੍ਹ ਸ਼ਹਿਰ ਵਿੱਚ ਕਈ ਥਾਵਾਂ 'ਤੇ ਬਿਜਲੀ ਸਪਲਾਈ ਠੱਪ ਰਹੇਗੀ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਟਾਂਡਾ ਉੜਮੁੜ ਦੇ 66 ਕੇਵੀ ਸਬ-ਸਟੇਸ਼ਨ ਕੰਧਾਲਾ ਜੱਟਾ ਤੋਂ ਚੱਲਣ ਵਾਲੇ ਸਾਰੇ ਮੋਟਰ ਅਤੇ ਘਰੇਲੂ ਫੀਡਰ 4 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸਵੇਰੇ 4.30 ਵਜੇ ਤੱਕ ਬੰਦ ਰਹਿਣਗੇ। ਇਹ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ ਸਬ-ਡਿਵੀਜ਼ਨ ਕੰਧਾਲਾ ਜੱਟਾ ਜਸਵੰਤ ਸਿੰਘ ਨੇ ਦਿੱਤੀ ਹੈ।