ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਦਾ ਜਨਮ ਹੋਇਆ ਹੈ। ਇਸ ਦੀ ਜਾਣਕਾਰੀ ਖੁਦ CM ਮਾਨ ਵਲੋਂ ਸਾਂਝਾ ਕੀਤੀ ਗਈ ਹੈ। ਆਪਣੇ ਐਕਸ ਅਕਾਉਂਟ 'ਤੇ ਟਵੀਟ ਕਰਦਿਆਂ ਉਹਨਾਂ ਨੇ ਲਿਖਿਆ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ ।
ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ 50 ਸਾਲ ਦੀ ਉਮਰ ਵਿੱਚ ਤੀਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਹਿਲੀ ਪਤਨੀ ਤੋਂ 2 ਬੱਚੇ (ਬੇਟਾ ਦਿਲਸ਼ਾਨ ਅਤੇ ਬੇਟੀ ਸੀਰਤ) ਹਨ।
ਇਥੇ ਹੀ ਦਸੱਦੀਏ ਕਿ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਡਾਕਟਰ ਗੁਰਪ੍ਰੀਤ ਕੌਰ ਨੂੰ ਭਰਤੀ ਕਰਵਾਇਆ ਗਿਆ ਸੀ। CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਵਲੋਂ ਵੀਡੀਓ ਵੀ ਸਾਂਝਾ ਕੀਤੀ ਗਈ ਸੀ।