ਖਬਰਿਸਤਾਨ ਨੈੱਟਵਰਕ- ਲੁਧਿਆਣਾ ਵਿਚ ਅੱਜ ਬਿਜਲੀ ਬੰਦ ਹੋਣ ਕਾਰਣ ਲੋਕਾਂ ਨੂੰ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦੇਈਏ ਕਿ ਪੰਜਾਬ ਰਾਜ ਬਿਜਲੀ ਨਿਗਮ ਦੇ ਸਿਟੀ ਵੈਸਟ ਡਿਵੀਜ਼ਨ ਅਧੀਨ ਛਾਉਣੀ ਮੁਹੱਲਾ ਸਥਿਤ ਪਾਵਰ ਹਾਊਸ ਵਿਖੇ ਤਾਇਨਾਤ ਐਸਡੀਓ ਸ਼ਿਵ ਕੁਮਾਰ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਾਵਰ ਕਾਮ ਵਿਭਾਗ ਦੇ ਕਰਮਚਾਰੀਆਂ ਦੀ ਟੀਮ ਇਲਾਕੇ ਵਿੱਚ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਰੇਗੀ ਅਤੇ ਤਾਰਾਂ ਨਾਲ ਲੱਗਦੇ ਦਰੱਖਤਾਂ ਦੀਆਂ ਟਾਹਣੀਆਂ ਨੂੰ ਕੱਟਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਾਵਧਾਨੀ ਦੇ ਤੌਰ 'ਤੇ, ਵਿਭਾਗ ਵੱਲੋਂ 11 ਕੇ ਵੀ ਕਰਾਊਨ ਫੀਡਰ ਅਤੇ 11 ਕੇ ਵੀ ਅੰਬੇਡਕਰ ਨਗਰ ਫੀਡਰ ਦੀ ਸਪਲਾਈ ਬੰਦ ਰੱਖੀ ਜਾਵੇਗੀ, ਜਿਸ ਕਾਰਨ ਸਬੰਧਤ ਖੇਤਰਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
ਤਰਨਤਾਰਨ ਵਿਚ ਵੀ ਰਹੇਗਾ ਪਾਵਰ ਕੱਟ
ਇਸ ਤੋਂ ਇਲਾਵਾ ਤਰਨਤਾਰਨ ਵਿੱਚ ਵੀ ਬਿਜਲੀ ਕੱਟ ਰਹੇਗਾ। ਪਾਵਰਕਾਮ ਦੇ ਅਧਿਕਾਰੀਆਂ ਨੇ ਦੱਸਿਆ ਕਿ 132 ਕੇ.ਵੀ.ਏ. ਤਰਨਤਾਰਨ ਤੋਂ ਚੱਲ ਰਹੀ 11 ਕੇ.ਵੀ. ਜ਼ਰੂਰੀ ਮੁਰੰਮਤ ਦੇ ਕਾਰਨ, 10 ਅਪ੍ਰੈਲ ਨੂੰ ਸਿਟੀ 1,3,4,6 ਅਤੇ ਸਿਵਲ ਹਸਪਤਾਲ ਤਰਨਤਾਰਨ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।