ਖਬਰਿਸਤਾਨ ਨੈੱਟਵਰਕ - ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅੱਜ ਪੰਜਾਬ ਵਿੱਚ ਤੇਜ਼ ਤੂਫ਼ਾਨ ਜਾਂ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ ਪਰ ਕੁਝ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਤਿੰਨ ਦਿਨਾਂ ਤੱਕ ਅਜਿਹਾ ਹੀ ਮੌਸਮ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 3 ਅਗਸਤ ਨੂੰ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਬਠਿੰਡਾ, ਗਿੱਦੜਬਾਹਾ, ਜੈਤੋ, ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਵਿੱਚ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੀਹ ਤੋਂ ਚਾਲੀ ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।
ਇਸੇ ਤਰ੍ਹਾਂ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਬਠਿੰਡਾ, ਖੰਨਾ, ਚੰਡੀਗੜ੍ਹ, ਲੁਧਿਆਣਾ, ਚਮਕੌਰ ਸਾਹਿਬ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ , ਕਪੂਰਥਲਾ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।