ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਦੋ ਦਿਨਾਂ ਤੋਂ ਕੁਝ ਜ਼ਿਲਿਆਂ ਵਿਚ ਪਏ ਮੀਂਹ ਕਾਰਣ ਜਿਥੇ ਮੌਸਮ ਤਾਂ ਸੁਹਾਵਣਾ ਹੋ ਗਿਆ ਪਰ ਇਸ ਦੇ ਨਾਲ ਕਈ ਜ਼ਿਲਿਆਂ ਵਿਚ ਨੁਕਸਾਨ ਵੀ ਹੋਇਆ, ਜਿਥੇ ਕਈ ਰੁੱਖ ਤੇ ਬਿਜਲੀ ਦੇ ਖੰਬੇ ਡਿੱਗਣ ਦੀਆਂ ਖਬਰਾਂ ਸਾਹਮਣੇ ਆਈਆਂ।
ਅੱਜ ਫਿਰ ਹਨੇਰੀ ਤੇ ਤੂਫਾਨ ਦਾ ALERT
ਮੀਂਹ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਦੇਖੀ ਗਈ, ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ। ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਫਿਰ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੌਲੀ-ਹੌਲੀ ਫਿਰ ਵਧੇਗਾ ਤੇ ਲੂ ਚੱਲਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਮੀਂਹ ਪਿਆ ਅਤੇ ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਜੰਮੂ-ਕਸ਼ਮੀਰ ਵਿੱਚ ਬੱਦਲ ਫਟਿਆ
ਇਸ ਦੇ ਨਾਲ ਹੀ ਦੱਸ ਦੇਈਏ ਕਿ ਕੁਦਰਤ ਦਾ ਕਹਿਰ ਜੰਮੂ-ਕਸ਼ਮੀਰ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਬੱਦਲ ਫਟਣ ਕਾਰਨ ਕਈ ਘਰ ਤਬਾਹ ਹੋ ਗਏ ਅਤੇ ਜਿਸ ਕਾਰਣ 3 ਲੋਕਾਂ ਦੀ ਜਾਨ ਚਲੀ ਗਈ ।ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆ ਗਿਆ, ਜਿਸ ਕਾਰਨ ਪਹਾੜ ਦਾ ਮਲਬਾ ਪਿੰਡ ਵੱਲ ਆ ਗਿਆ ਤੇ ਕਈ ਲੋਕ ਅਤੇ ਘਰ ਪ੍ਰਭਾਵਿਤ ਹੋਏ।ਇਸ ਵੇਲੇ ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਰਾਮਬਨ ਜ਼ਿਲ੍ਹੇ ਦੇ ਬਨਿਹਾਲ ਇਲਾਕੇ ਵਿੱਚ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਬੰਦ ਕਰ ਦਿੱਤਾ ਗਿਆ ਹੈ।