ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ। ਦਰਅਸਲ, ਪੰਜਾਬ 'ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਕੁਝ ਇਲਾਕਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦਾ ਮਾਲਵਾ ਇਲਾਕਾ ਗਰਮੀ ਨਾਲ ਝੁਲਸ ਰਿਹਾ ਹੈ, ਉਥੇ ਹੀ ਮਾਝਾ ਅਤੇ ਦੁਆਬੇ 'ਚ ਮੀਂਹ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਕੁਝ ਦਿਨ ਰਾਹਤ ਦੇਣ ਵਾਲੇ ਹਨ।
ਲੂ ਦੇ ਨਾਲ ਮੀਂਹ ਦੀ ਚੇਤਾਵਨੀ
ਮੌਸਮ ਵਿਭਾਗ ਅਨੁਸਾਰ ਬੀਤੀ ਰਾਤ ਮਾਨਸਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਮੌਸਮ ਵਿੱਚ ਹਲਕੀ ਤਬਦੀਲੀ ਆਈ। ਪਰ ਅੱਜ ਇਨ੍ਹਾਂ ਇਲਾਕਿਆਂ ਵਿੱਚ ਹੀਟ ਵੇਵ ਅਲਰਟ ਹੈ। ਇਸ ਦੇ ਨਾਲ ਹੀ ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਲੁਧਿਆਣਾ ਵਿੱਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਹੀਟ ਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਜੂਨ ਦੇ ਆਖ਼ਿਰ 'ਚ ਮੌਨਸੂਨ ਹੋ ਜਾਵੇਗਾ ਸਰਗਰਮ
ਪੰਜਾਬ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੇ ਆਸਾਰ ਹਨ। ਮਾਨਸੂਨ 30 ਜੂਨ ਤੱਕ ਪੰਜਾਬ ਵਿੱਚ ਦਾਖਲ ਹੋਵੇਗਾ। ਜਿਸ ਤੋਂ ਬਾਅਦ ਪੰਜਾਬ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਪੰਜਾਬ ਦੇ ਮਾਲਵੇ ਦੇ 10 ਜ਼ਿਲ੍ਹਿਆਂ ਵਿੱਚ 3 ਜੂਨ ਨੂੰ ਹਾਲਾਤ ਆਮ ਵਾਂਗ ਹੋਣ ਦੀ ਸੰਭਾਵਨਾ ਹੈ, ਇਹੀ ਸਥਿਤੀ 4 ਜੂਨ ਤੱਕ ਬਣੀ ਰਹੇਗੀ। ਜਦੋਂ ਕਿ 3-4 ਜੂਨ ਨੂੰ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਦੋਆਬਾ ਅਤੇ ਮਾਝੇ ਦੇ 13 ਹੋਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।