ਖ਼ਬਰਿਸਤਾਨ ਨੈੱਟਵਰਕ- ਦਿੱਲੀ ਦੇ 3 ਵੱਡੇ ਸਕੂਲਾਂ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਪਹਿਲਾਂ ਵੀ ਦਿੱਲੀ ਦੇ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲ ਚੁੱਕੇ ਹਨ। ਕਈ ਵਾਰ ਇਹ ਕਾਲਾਂ ਫਰਜ਼ੀ ਨਿਕਲੀਆਂ ਹਨ। ਫਿਲਹਾਲ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਰਚ ਆਪ੍ਰੇਸ਼ਨ ਜਾਰੀ ਹੈ। ਬੰਬ ਦੀ ਸੂਚਨਾ ਮਿਲਦੇ ਹੀ ਪੁਲਿਸ, ਬੰਬ ਸਕੁਐਡ ਅਤੇ ਫਾਇਰ ਡਿਪਾਰਟਮੈਂਟ ਦੀ ਟੀਮ ਮੌਕੇ 'ਤੇ ਪਹੁੰਚ ਗਈ।
ਕੰਪਲੈਕਸ ਖਾਲੀ ਕਰਵਾ ਲਏ ਗਏ
ਫਾਇਰ ਬ੍ਰਿਗੇਡ ਵਿਭਾਗ ਨੇ ਕਿਹਾ ਕਿ ਦਿੱਲੀ ਪਬਲਿਕ ਸਕੂਲ (ਡੀਪੀਐਸ) ਦਵਾਰਕਾ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਾ ਕਾਲ ਆਇਆ। ਸਾਵਧਾਨੀ ਵਜੋਂ, ਅਧਿਕਾਰੀਆਂ ਨੇ ਸਕੂਲ ਦੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਹੈ। ਪੁਲਿਸ ਅਤੇ ਬੰਬ ਸਕੁਐਡ ਨੂੰ ਤਲਾਸ਼ੀ ਲਈ ਮੌਕੇ 'ਤੇ ਬੁਲਾਇਆ ਗਿਆ ਹੈ।
20 ਤੋਂ ਵੱਧ ਸਕੂਲਾਂ ਨੂੰ ਧਮਕੀਆਂ ਮਿਲੀਆਂ ਸਨ
ਇਸ ਤੋਂ ਪਹਿਲਾਂ ਜੁਲਾਈ ਵਿੱਚ ਵੀ ਦਿੱਲੀ ਦੇ 20 ਤੋਂ ਵੱਧ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ। ਪੁਲਿਸ ਦੇ ਅਨੁਸਾਰ, ਦਿੱਲੀ ਦੇ ਪੱਛਮੀ ਵਿਹਾਰ ਵਿੱਚ ਸਥਿਤ ਰਿਚਮੰਡ ਗਲੋਬਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।