ਰੇਲਵੇ ਨਾਲ ਜੁੜੀ ਇਕ ਅਹਿਮ ਜਾਣਕਾਰੀ ਮਿਲੀ ਹੈ। ਦੱਸ ਦੇਈਏ ਕਿ ਰੇਲਵੇ ਮੰਤਰਾਲੇ ਨੇ ਕਈ ਮੇਲ ਅਤੇ ਯਾਤਰੀ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ।
ਰੱਦ ਕੀਤੀਆਂ ਗਈਆਂ ਜ਼ਿਆਦਾਤਰ ਰੇਲਗੱਡੀਆਂ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਨਵੀਂ ਦਿੱਲੀ-ਅੰਮ੍ਰਿਤਸਰ, ਅਜਮੇਰ-ਅੰਮ੍ਰਿਤਸਰ, ਜਨਸੇਵਾ, ਲਾਲ ਕੁਆਂ, ਅੰਮ੍ਰਿਤਸਰ-ਟਾਟਾ ਆਦਿ ਰੇਲਗੱਡੀਆਂ ਮੁੱਖ ਤੌਰ 'ਤੇ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ ਯਾਤਰੀਆਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯਾਤਰੀਆਂ ਨੂੰ ਅਪੀਲ ਹੈ ਕਿ ਟ੍ਰੇਨ ਵਿਚ ਸਫਰ ਕਰਨ ਤੋਂ ਪਹਿਲਾਂ ਇਸ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰ ਲੈਣ।