ਫਗਵਾੜਾ ਦੇ ਪਲਾਹੀ ਰੋਡ 'ਤੇ ਸਥਿਤ ਐਸਬੀਆਈ ਦੇ ਏਟੀਐਮ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਅਤੇ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਚੋਰਾਂ ਨੇ ਏ.ਟੀ.ਐਮ ਨੂੰ ਕੱਟਣ ਲਈ ਗੈਸ ਕਟਰ ਦੀ ਵਰਤੋਂ ਕੀਤੀ, ਜਿਸ ਤੋਂ ਬਾਅਦ ਉਹ ਨਕਦੀ ਲੈ ਕੇ ਫਰਾਰ ਹੋ ਗਏ।
ਪੁਲਸ ਖੰਗਾਲ ਰਹੀ ਸੀਸੀਟੀਵੀ ਫੁਟੇਜ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ।
ਘਟਨਾ ਰਾਤ 2:30 ਵਜੇ ਦੀ
ਪੁਲਸ ਨੇ ਦੱਸਿਆ ਕਿ ਚੋਰੀ ਦੀ ਇਹ ਘਟਨਾ ਰਾਤ 2.30 ਵਜੇ ਵਾਪਰੀ। ਫਿਲਹਾਲ ਏਟੀਐਮ ਮਸ਼ੀਨ ਵਿੱਚ ਕਿੰਨੀ ਨਕਦੀ ਸੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।