ਖਬਰਿਸਤਾਨ ਨੈੱਟਵਰਕ, ਅੰਮ੍ਰਿਤਸਰ : ਸ਼ਹਿਰ ਵਿੱਚ ਚੋਰਾਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਲੱਖਾਂ ਰੁਪਏ ਚੋਰੀ ਕਰਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਖਜ਼ਾਨਾ ਗੇਟ ਨੇੜੇ ਇੱਕ ਘਰ ਵਿੱਚ ਚੋਰ ਦਾਖਲ ਹੋ ਗਏ। ਚੋਰ ਘਰ ਦੇ ਸਾਰੇ ਮੈਂਬਰਾਂ ਨੂੰ ਬੰਦੀ ਬਣਾ ਕੇ ਲੱਖਾਂ ਰੁਪਏ ਚੋਰੀ ਕਰਕੇ ਫਰਾਰ ਹੋ ਗਏ।
ਇਸ ਮਾਮਲੇ ਸਬੰਧੀ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਦੇਖਿਆ ਕਿ ਉਨ੍ਹਾਂ ਦੇ ਕਮਰੇ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ, ਜਦੋਂ ਉਨ੍ਹਾਂ ਨੇ ਘਰ ਦਾ ਸਾਮਾਨ ਦੇਖਿਆ ਤਾਂ ਸਾਰਾ ਸਾਮਾਨ ਖਿਲਰਿਆ ਪਿਆ ਸੀ। ਇਸ ਦੌਰਾਨ ਘਰ ਵਿੱਚ ਜੋ ਵੀ ਸੋਨਾ ਮੌਜੂਦ ਸੀ, ਉਹ ਵੀ ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ। ਘਰ ਵਿੱਚ ਪਈ ਸਾਰੀ ਨਕਦੀ ਵੀ ਚੋਰੀ ਹੋ ਗਈ।
ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਇੱਕ ਕਿਰਾਏਦਾਰ ਨੂੰ ਵੀ ਪੁਲਿਸ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0